ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ-ਮੁਜ਼ਾਹਰਾ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਦੇਸ਼-ਵਿਆਪੀ ਸੱਦੇ ਨੂੰ ਸੰਗਰੂਰ ‘ਚ ਭਰਵਾਂ ਹੁੰਗਾਰਾ

ਸੰਗਰੂਰ, (ਗੁਰਪ੍ਰੀਤ ਸਿੰਘ) ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦੇਸ਼-ਵਿਆਪੀ ਸੱਦੇ ਤਹਿਤ ਸੰਗਰੂਰ ਵਿਖੇ ‘ਕਿਸਾਨ ਬਚਾਓ-ਦੇਸ਼ ਬਚਾਓ’ ਦਿਵਸ ਤਹਿਤ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕੀਤਾ ਗਿਆ। ਸੁਤੰਤਰ ਭਵਨ ਵਿਖੇ ਇਕੱਠੇ ਹੋਣ ਉਪਰੰਤ ਕਿਸਾਨਾਂ ਵੱਲੋਂ ਡਿਪਟੀ-ਕਮਿਸ਼ਨਰ ਦਫ਼ਤਰ ਤੱਕ ਰੋਸ-ਮਾਰਚ ਕੀਤਾ ਗਿਆ, ਫਿਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ-ਪ੍ਰਦਰਸ਼ਨ ਕੀਤਾ। ਡਿਪਟੀ-ਕਮਿਸ਼ਨਰ ਰਾਹੀਂ ਪ੍ਰਧਾਨ-ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪਿਆ ਗਿਆ।

ਰੋਸ-ਮੁਜ਼ਾਹਰੇ ਦੌਰਾਨ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ(ਅਜੈ ਭਵਨ) ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਉੱਪਲ, ਕੁੱਲ ਹਿੰਦ ਕਿਸਾਨ ਸਭਾ-ਪੰਜਾਬ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ-ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਆਗੂ ਲਾਭ ਸਿੰਘ ਨਮੋਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲ੍ਹਾ ਕਨਵੀਨਰ ਜਗਸੀਰ ਸਿੰਘ ਨਮੋਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨ ਵਿਰੋਧੀ ਦਸਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ 20 ਲੱਖ ਕਰੋੜ ਰੁਪਏ ਦਾ ਅਖੌਤੀ ਪੈਕੇਜ਼ ਮਹਿਜ਼ ਜ਼ੁਮਲਾ ਹੈ ਇਸ ਐਲਾਨ ਵਿੱਚ ਕਿਸਾਨਾਂ ਲਈ ਕੁੱਝ ਵੀ ਨਹੀਂ ਹੈ, ਕਰਜ਼ੇ ਦੇ ਸੰਕਟ ‘ਚ ਫਸੀ ਕਿਸਾਨੀ ਨੂੰ ਹੋਰ ਕਰਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਮੰਗ ਰੱਖੀ ਕਾਰਪੋਰੇਟ ਪੱਖੀ, ਕਿਸਾਨ ਅਤੇ ਦੇਸ਼ ਵਿਰੋਧੀ ਨਿੱਜੀਕਰਣ ਅਤੇ ਨਿਗਮੀਕਰਣ ਦੀਆਂ ਨੀਤੀਆਂ ਅਤੇ ਫੈਸਲਿਆਂ ਨੂੰ ਰੱਦ ਕੀਤੇ ਜਾਣ,  ਦੇਸ਼, ਲੋਕ ਅਤੇ ਖਾਸ ਕਰਕੇ ਕਿਸਾਨ ਵਿਰੋਧੀ ‘ਬਿਜਲੀ ਸੋਧ ਬਿਲ-2020ਰੱਦ  ਹੋਵੇ ਸਾਰੇ ਕਿਸਾਨ ਪਰਿਵਾਰਾਂ ਖਾਸ ਕਰੇ 10 ਏਕੜ ਤੱਕ ਦੇ ਕਿਸਾਨਾਂ, ਬੇਜ਼ਮੀਨੇ ਕਾਸ਼ਤਕਾਰਾਂ, ਪੇਂਡੂ ਮਜ਼ਦੂਰਾਂ ਅਤੇ ਦੇ ਬੈਂਕ ਖਾਤਿਆਂ ਵਿੱਚ 10,000 ਰੁਪਏ ਪ੍ਰਤੀ ਮਹੀਨਾ 6 ਮਹੀਨੇ ਲਈ ਜਮ੍ਹਾਂ ਕਰਵਾਏ ਜਾਣ।

ਪੀ.ਐਮ. ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਮਿਲਦੇ 6000 ਰੁਪਏ ਵਧਾ ਕੇ 18000 ਰੁਪਏ ਕੀਤੇ ਜਾਣ, ਜੋ ਪ੍ਰਵਾਸੀ ਮਜ਼ਦੂਰ ਹੋਣ ਕਰਕੇ, ਹੁਣ ਘਰਾਂ ਨੂੰ ਵਾਪਸ ਜਾ ਰਹੇ ਅਤੇ ਆ ਰਹੇ ਹਨ ਲਈ ਮੁਫ਼ਤ ਗੱਡੀਆਂ ਅਤੇ ਬੱਸਾਂ, ਭੋਜਨ, ਸਿਹਤ ਸੇਵਾਵਾਂ ਅਤੇ ਉਹਨਾਂ ਦੀਆਂ ਤਨਖਾਹਾਂ ਦਾ ਪ੍ਰਬੰਧ ਕੀਤਾ ਜਾਵੇ ਤੋਂ ਇਲਾਵਾ ਹੋਰ ਵੀ ਕਿਸਾਨਾਂ, ਮਜ਼ਦੂਰਾਂ ਦੇ ਮਸਲੇ ਰੱਖੇ ਗਏ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।