ਕੋਰੋਨਾ : ਬਠਿੰਡਾ ਜ਼ਿਲ੍ਹੇ ਵਿੱਚ ਦੋ ਹੋਰ ਮਰੀਜ ਆਏ ਸਾਹਮਣੇ
ਬਠਿੰਡਾ, (ਸੁਖਜੀਤ ਮਾਨ) ਬਠਿੰਡਾ ਜ਼ਿਲ੍ਹੇ ਵਿੱਚ ਅੱਜ ਦੋ ਹੋਰ ਲੋਕਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜਿਟਿਵ ਆਈ ਹੈ।ਹੁਣ ਜ਼ਿਲ੍ਹੇ ‘ਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ 145 ਨਵੀਂਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇੰਨ੍ਹਾਂ ਵਿੱਚੋਂ 143 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੋ ਦੀ ਰਿਪੋਰਟ ਪਾਜਿਟਿਵ ਆਈ ਹੈ ਉਨ੍ਹਾਂ ਦਾ ਯਾਤਰਾ ਪਿਛੋਕੜ ਹੈ। ਇੰਨ੍ਹਾਂ ਵਿਚੋਂ ਇੱਕ ਵਿਦੇਸ਼ ਤੋਂ ਪਰਤਿਆ ਸੀ ਅਤੇ ਸਰਕਾਰੀ ਇਕਾਂਤਵਾਸ ਕੇਂਦਰ ਵਿੱਚ ਰਹਿ ਰਿਹਾ ਸੀ ਜਦ ਕਿ ਦੂਜਾ ਦਿੱਲੀ ਤੋਂ ਪਰਤਿਆ ਸੀ ਅਤੇ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਵਿਭਾਗ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲਾ ਇਲਾਜ ਅਰੰਭ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 268 ਸੈਂਪਲਾਂ ਦੀ ਰਿਪੋਰਟ ਹਾਲੇ ਆਉਣ ਵਾਲੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।