ਦਿੱਲੀ ‘ਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਜ਼ਰੂਰੀ : ਮਾਇਆਵਤੀ

Hospital

ਦਿੱਲੀ ‘ਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਜ਼ਰੂਰੀ : ਮਾਇਆਵਤੀ

ਨਵੀਂ ਦਿੱਲੀ (ਏਜੰਸੀ)। ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਵਤੀ ਨੇ ਦਿੱਲੀ ‘ਚ ਬਾਹਰੀ ਲੋਕਾਂ ਨੂੰ ਇਲਾਜ਼ (Hospital) ਦੀ ਮਨਜ਼ੂਰੀ ਨਾ ਦੇਣ ਲਈ ਦਿੱਲੀ ਸਰਕਾਰ ਦੀ ਨਿੰਦਿਆ ਕੀਤੀ ਹੈ ਅਤੇ ਇਸ ਮਾਮਲੇ ‘ਚ ਕੇਂਦਰ ਸਰਕਾਰ ਨੂੰ ਦਖਲ਼ਅੰਦਾਜ਼ੀ ਕਰਨ ਲਈ ਕਿਹਾ ਹੈ। ਕੁਮਾਰੀ ਮਾਇਆਵਤੀ ਨੇ ਸੋਮਵਾਰ ਨੂੰ ਇੱਕ ਟਵੀਟ ‘ਚ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ। ਬਾਹਰ ਤੋਂ ਬਹੁਤ ਸਾਰੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਲਈ ਇੱਥੇ ਆਉਣਾ ਪੈਂਦਾ ਹੈ। ਐਮਰਜੈਂਸੀ ‘ਚ ਲੋਕ ਆਪਣੇ ਇਲਾਜ਼ ਲਈ ਵੀ ਦਿੱਲੀ ਪਹੁੰਚਦੇ ਹਨ। ਬਾਹਰ ਦੇ ਲੋਕਾਂ ਨੂੰ ਦਿੱਲੀ ‘ਚ ਇਲਾਜ਼ ਦੀ ਮਨਜ਼ੂਰੀ ਨਾ ਦੇਣਾ ਮੰਦਭਾਗਾ ਫੈਸਲਾ ਹੈ। ਉਨ੍ਹਾਂ ਇਸ ਮਾਮਲੇ ‘ਚ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।

Hospital

ਉਨ੍ਹਾਂ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇੱਥੇ ਪੂਰੇ ਦੇਸ਼ ਤੋਂ ਲੋਕ ਆਪਣੇ ਜ਼ਰੂਰੀ ਕੰਮਾਂ ਲਈ ਆਉਂਦੇ ਰਹਿੰਦੇ ਹਨ। ਅਜਿਹੇ ‘ਚ ਜੇਕਰ ਕੋਈ ਵਿਅਕਤੀ ਅਚਾਨਕ ਬਿਮਾਰ ਹੋ ਜਾਂਦਾ ਹੈ ਤਾਂ ਉਸ ਨੂੰ ਇਹ ਕਹਿ ਕੇ ਕਿ ਉਹ ਦਿੱਲੀ ਦਾ ਨਹੀਂ ਹੈ, ਇਸ ਲਈ ਦਿੱਲੀ ਸਰਕਾਰ ਉਸ ਦਾ ਇਲਾਜ਼ ਨਹੀਂ ਹੋਣ ਦੇਵੇਗੀ ਇਹ ਬਹੁਤ ਹੀ ਮੰਦਭਾਗਾ ਹੈ। ਕੇਂਦਰ ਨੂੰ ਇਸ ‘ਚ ਜ਼ਰੂਰ ਦਖ਼ਲ ਦੇਣਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਸ਼ਹਿਰ ‘ਚ ਬਾਹਰੋਂ ਆਏ ਲੋਕਾਂ ਦਾ ਇੱਥੇ ਹਸਪਤਾਲਾਂ ‘ਚ ਇਲਾਜ਼ ਨਹੀਂ ਹੋਵੇਗਾ। ਕੈਂਸਰ ਤੇ ਹੋਰ ਗੰਭੀਰ ਬਿਮਾਰੀਆਂ ਲਈ ਹਾਲਾਂਕਿ ਦਿੱਲੀ ਤੋਂ ਬਾਹਰ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਸੰਦਰਭ ‘ਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਅਤੇ ਜ਼ਰੂਰੀ ਨਾ ਹੋਣ ‘ਤੇ ਘਰ ਵਿੱਚ ਹੀ ਰਹਿਣ ਲਈ ਕਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।