ਗਾਰਮੈਂਟਸ ਦੀ ਦੁਕਾਨ ‘ਤੇ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਗਾਰਮੈਂਟਸ ਦੀ ਦੁਕਾਨ ‘ਤੇ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਸਮਾਣਾ (ਸੁਨੀਲ ਚਾਵਲਾ) ਸਥਾਨਕ ਤਹਿਸੀਲ ਰੋਡ ‘ਤੇ ਬੀਤੀ ਰਾਤ ਇੱਕ ਗਾਰਮੈਂਟਸ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਤਹਿਸੀਲ ਰੋਡ ‘ਤੇ ਇਜੀ ਡੇ ਦੇ ਸਾਹਮਣੇ ਸਥਿੱਤ ਕਰੇਜੀ ਕੁਲੈਕਸ਼ਨ ਗਾਰਮੈਂਟਸ ਦੀ ਦੁਕਾਨ ਦੇ ਮਾਲਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਪਿੰਡ ਗਿਆ ਹੀ ਸੀ ਕਿ ਪਿੱਛੋਂ ਬਾਜ਼ਾਰ ਦੇ ਹੀ ਦੁਕਾਨਦਾਰਾਂ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਦੁਕਾਨ ਵਿੱਚੋਂ ਧੂੰਆਂ ਆ ਰਿਹਾ ਹੈ ਤੇ ਦੁਕਾਨ ਵਿਚ ਅੱਗ ਲੱਗ ਗਈ ਹੈ।

ਉਨ੍ਹਾਂ ਇਸ ਦੀ ਸੂਚਨਾ ਫਾਇਰ ਬਿਗ੍ਰੇਡ ਨੂੰ ਵੀ ਦੇ ਦਿੱਤੀ ਤੇ ਦੁਕਾਨ ਦਾ ਤਾਲਾ ਤੋੜ ਕੇ ਦੁਕਾਨ ਵਿਚ ਲੱਗੀ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਤੱਕ ਉਹ ਪਿੰਡ ਤੋਂ ਵਾਪਿਸ ਦੁਕਾਨ ਤੇ ਪੁੱਜਾ ਉਸ ਸਮੇਂ ਤੱਕ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਚੁੱਕੀ ਸੀ ਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਸੀ। ਉਸ ਨੇ ਦੱਸਿਆ ਕਿ ਅੱਗ ਲੱਗਣ ਵਿਚ ਕਾਰਨ ਸ਼ਾਰਟ ਸਰਕਟ ਰਿਹਾ ਹੈ। ਉਸਨੇ ਦੱਸਿਆ ਕਿ ਇਸ ਅੱਗਜਣੀ ਦੀ ਘਟਨਾ ਦੌਰਾਨ ਉਸ ਦਾ ਲੱਖਾਂ ਰੁਪਏ ਦਾ ਸਮਾਨ ਤੇ ਫਰਨੀਚਰ ਸੜ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।