ਦੇਸ਼ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਚਾਰ ਲੱਖ ਤੋਂ ਪਾਰ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਠੀਕ ਹੋਣ ਵਾਲੇ ਲੋਕਾਂ ਦਾ ਗ੍ਰਾਫ ਵੀ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ‘ਚ ਕੋਰੋਨਾ ਦੇ ਕੁੱਲ 4,10,461 ਮਰੀਜ਼ ਹਨ। ਇਨ੍ਹਾਂ ਵਿਚੋਂ ਹੁਣ ਤਕ 2.27 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ ਜਦਕਿ 1.69 ਲੱਖ ਐਕਟਿਵ ਕੇਸ ਬਚੇ ਹਨ।
ਜਾਨਲੇਵਾ ਵਾਇਰਸ ਨਾਲ ਹੁਣ ਤਕ 13,254 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 24 ਘੰਟਿਆਂ ਦੌਰਾਨ 306 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 4 ਲੱਖ 10 ਹਜ਼ਾਰ 461 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 2,27,755 ਲੋਕ ਠੀਕ ਹੋ ਚੁੱਕੇ ਹਨ। 1,69,451 ਐਕਟਿਵ ਮਾਮਲੇ ਹਨ ਜਦਕਿ ਕੁੱਲ 13,254 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।