ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਬੀਬੀ ਪੂਨਮ ਕਾਂਗੜਾ ਫਿਲਹਾਲ ਮੁਅੱਤਲ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਕਾਂਗਰਸੀ ਆਗੂ ਦਰਸ਼ਨ ਕਾਂਗੜਾ ਦੇ ਧਰਮ ਪਤਨੀ ਸ੍ਰੀਮਤੀ ਪੂਨਮ ਕਾਂਗੜਾ ਜਿਹੜੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਵੀ ਸਨ, ਨੂੰ ਪੰਜਾਬ ਸਰਕਾਰ ਵੱਲੋਂ ਕਮਿਸ਼ਨ ਦੀ ਮੈਂਬਰੀ ਤੋਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਐਡੀਸ਼ਨਲ ਚੀਫ ਸੈਕਟਰੀ ਕਿਰਪਾ ਸੰਕਰ ਸਰੋਜ ਵੱਲੋਂ ਜਾਰੀ ਪੱਤਰ ਰਾਹੀਂ ਪੰਜਾਬ ਸਰਕਾਰ ਵੱਖ-ਵੱਖ ਮਹਿਕਮਿਆਂ ਅਤੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ ਕਿ ਐਸਸੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਵਿਰੁੱਧ ਥਾਣਾ ਸਿਟੀ 1 ਸੰਗਰੂਰ ਵਿੱਚ ਪਰਚਾ ਦਰਜ ਕੀਤਾ ਗਿਆ ਹੈ
ਜਿਸ ‘ਤੇ ਕਾਰਵਾਈ ਕਰਦਿਆਂ ਸਥਾਨਕ ਅਦਾਲਤ ਨੇ ਉਨ੍ਹਾਂ ਨੂੰ ਜੂਡੀਸ਼ਰੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਸੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੂੰ ਫਿਲਹਾਲ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ 17 ਜੁਲਾਈ 2019 ਨੂੰ ਪੂਨਮ ਕਾਂਗੜਾ ਨੂੰ ਐਸ ਸੀ ਕਮਿਸ਼ਨ ਦਾ ਗੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਸੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।