ਕੋਰੋਨਾ ਦੇ ਕਰੀਬ 16 ਹਜ਼ਾਰ ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 4.56 ਲੱਖ ਤੋਂ ਪਾਰ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧੇ ਦੌਰਾਨ ਪਿਛਲੇ 24 ਘੰਟਿਆਂ ‘ਚ 15,968 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ 4.56 ਲੱਖ ਤੋਂ ਪਾਰ ਹੋ ਗਿਆ ਤੇ ਹੁਣ ਤੱਕ ਇਸ ਨਾਲ 14,476 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 15,968 ਨਵੇਂ ਮਾਮਲਿਆਂ ਦੇ ਨਾਲ ਕੁੱਲ ਪੀੜਤ ਮਰੀਜ਼ਾਂ ਦੀ ਗਿਣਤੀ 4,56,183 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 465 ਵਿਅਕਤੀਆਂ ਦੀ ਮੌਤ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 14,476 ਹੋ ਗਈ ਹੈ।
ਦੂਜੇ ਪਾਸੇ ਇਸ ਬਿਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 10,495 ਮਰੀਜ਼ ਠੀਕ ਹੋ ਗਏ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 2,58,685 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 1,83,022 ਸਰਗਰਮ ਮਾਮਲੇ ਹਨ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3214 ਮਾਮਲੇ ਦਰਜ ਕੀਤੇ ਗਏ ਹਨ ਤੇ 248 ਵਿਅਕਤੀਆਂ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ‘ਚ ਪੀੜਤਾਂ ਦੀ ਗਿਣਤੀ ਵਧ ਕੇ 1,39,010 ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 6531 ਹੋ ਗਈ ਹੈ। ਇਸ ਦੌਰਾਨ ਸੂਬੇ ‘ਚ 1925 ਮਰੀਜ਼ ਠੀਕ ਹੋਏ ਹਨ ਤੇ ਜਿਸ ਤੋਂ ਬਾਅਦ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 69,631 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।