ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home ਇੱਕ ਨਜ਼ਰ ਨਹਿਰ ਵਿੱਚ ਡੁੱ...

    ਨਹਿਰ ਵਿੱਚ ਡੁੱਬਣ ਨਾਲ ਨੌਜਵਾਨ ਦੀ ਮੌਤ

    Two, Drowned, Rain, Water

    ਨਹਿਰ ਵਿੱਚ ਡੁੱਬਣ ਨਾਲ ਨੌਜਵਾਨ ਦੀ ਮੌਤ

    ਲੁਧਿਆਣਾ, (ਰਘਬੀਰ ਸਿੰਘ)। ਗਿੱਲ ਨਹਿਰ ਵਿੱਚ ਡੁੱਬਣ ਕਾਰਨ ਡਾਬਾ ਇਲਾਕੇ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ  ਨੌਜਵਾਨ ਦੇ ਸਰੀਰ ‘ਤੇ ਲੱਗੀਆਂ ਸੱਟਾਂ ਤੋਂ ਇੰਝ ਜਾਪ ਰਿਹਾ ਸੀ ਕਿ ਮੌਤ ਤੋਂ ਪਹਿਲਾਂ ਨੌਜਵਾਨ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਹੋਵੇ  ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਨੌਜਵਾਨ ਨੂੰ ਕਤਲ ਕਰਨ ਤੋਂ ਬਾਅਦ ਨਹਿਰ ਵਿਚ ਸੁੱਟਿਆ ਗਿਆ ਹੈ

    ਪੁਲਿਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਸ਼ਨਾਖਤ 28 ਸਾਲਾ ਮਨਦੀਪ ਸਿੰਘ ਵਜੋਂ ਹੋਈ ਹੈ  ਮਨਦੀਪ ਸਿੰਘ 5 ਭੈਣਾਂ ਦਾ ਇੱਕੋ ਇੱਕ ਭਰਾ ਸੀ।  ਇਸ ਮਾਮਲੇ ਵਿਚ ਥਾਣਾ ਡੇਹਲੋਂ ਦੇ ਇੰਚਾਰਜ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਮੁੱਢਲੀ ਪੜਤਾਲ ਤੋਂ ਜਾਪ ਰਿਹਾ ਹੈ ਕਿ ਮੌਤ ਪਾਣੀ ਵਿਚ ਡੁੱਬਣ ਕਾਰਨ ਹੋਈ ਹੈ  ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ  ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here