ਕੋਰੋਨਾ ਦੇ ਰਿਕਾਰਡ 16,922 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ ਪੌਣੇ ਪੰਜ ਲੱਖ ਦੇ ਕਰੀਬ

ਕੋਰੋਨਾ ਦੇ ਰਿਕਾਰਡ 16,922 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ ਪੌਣੇ ਪੰਜ ਲੱਖ ਦੇ ਕਰੀਬ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) (coronavirus) ਦੇ ਨਵੇਂ ਮਾਮਲਿਆਂ ‘ਚ ਦਿਨ ਪ੍ਰਤੀ ਦਿਨ ਵਾਧੇ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 16,922 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ 4.73 ਲੱਖ ਤੋਂ ਪਾਰ ਹੋ ਗਿਆ ਹੈ।

CoronaCorona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ 16,922 ਨਵੇਂ ਮਾਮਲਿਆਂ ਦੇ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 4,73,105 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 418 ਵਿਅਕਤੀਆਂ ਦੀ ਮੌਤ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 14,894 ਹੋ ਗਈ ਹੈ।

ਦੂਜੇ ਪਾਸੇ ਇਸ ਬਿਮਾਰ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 13,012 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 2,71,697 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 1,86,514 ਮਾਮਲੇ ਸਰਗਰਮ ਹਨ।

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,890 ਮਾਮਲੇ ਦਰਜ ਕੀਤੇ ਗਏ ਤੇ 208 ਵਿਅਕੀਤਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਪੀੜਤਾਂ ਦੀ ਗਿਣਤੀ ਵਧ ਕੇ 1,42,900 ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 6,739 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ