ਦੇਸ਼ ‘ਚ ਕੋਰੋਨਾ ਦੇ ਸਭ ਤੋਂ ਵਧ 18,552 ਮਾਮਲੇ
ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (ਕੋਵਿਡ-19) (covid 19) ਦੇ ਹੁਣ ਤੱਕ ਦੇ ਸਭ ਤੋਂ ਵਧ 18,552 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰੰਕੜਾ 5.08 ਲੱਖ ਤੋਂ ਪਾਰ ਹੋ ਗਿਆ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ 18,552 ਨਵੇਂ ਮਾਮਲਿਆਂ ਦੇ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 5,08,953 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ ਹਾਲਾਂਕਿ ਇੱਕ ਦਿਨ ਪਹਿਲਾਂ ਦੀ ਤੁਲਨਾ ‘ਚ 23 ਘੱਟ 384 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 15,685 ਹੋ ਗਈ ਹੈ।
ਦੂਜੇ ਪਾਸੇ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ ਤੇ ਇਸ ਦੌਰਾਨ 10,2244 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 2,95,881 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 1,97,387 ਸਰਗਰਮ ਮਾਮਲੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ