ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home ਇੱਕ ਨਜ਼ਰ ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 97.77 ਲੱਖ ਤੋਂ ਪਾਰ

    Corona

    ਵਿਸ਼ਵ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 97.77 ਲੱਖ ਤੋਂ ਪਾਰ

    ਨਵੀਂ ਦਿੱਲੀ। ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੁਨੀਆ ‘ਭਰ ‘ਚ ਹੁਣ ਤੱਕ ਇਸ ਨਾਲ 97.77 ਲੱਖ ਤੋਂ ਵਧ ਲੋਕ ਪੀੜਤ ਹੋ ਚੁੱਕੇ ਹਨ ਤੇ 4.93 ਲੱਖ ਤੋਂ ਵਧ ਲੋਕਾਂ ਦੀ ਮੌਤ ਹੋ ਗਈ ਹੈ।

    Fight with Corona

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਨਾਲ ਦੁਨੀਆ ਭਰ ‘ਚ ਹੁਣ ਤੱਕ 9,777,889 ਵਿਅਕਤੀ ਪੀੜਛ ਹੋਏ ਹਨ ਤੇ 493,672 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    ਕੋਵਿਡ-19 ਦੇ ਮਾਮਲੇ ‘ਚ ਅਮਰੀਕਾ ਵਿਸ਼ਵ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਰੂਸ ਤੀਜੇ ਸਥਾਨ ‘ਤੇ ਹੈ। ਦੂਜੇ ਪਾਸੇ ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬ੍ਰਿਟਨੇ ਤੀਜੇ ਸਥਾਨ ‘ਤੇ ਹੈ। ਭਾਰਤ ਕੋਰੋਨਾ ਦੇ ਮਾਮਲਿਆਂ ‘ਚ ਵਿਸ਼ਵ ‘ਚ ਚੌਥੇ ਸਥਾਨ ‘ਤੇ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here