ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਪੰਜਾਬ ਪੁਲਿਸ ਵ...

    ਪੰਜਾਬ ਪੁਲਿਸ ਵੱਲੋਂ ਕੇ.ਐਲ.ਐਫ.ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ

    ਪਾਕਿਸਤਾਨ, ਸਾਊਦੀ ਅਰਬ ਤੇ ਯੂਕੇ ਅਧਾਰਤ ਖਾਲਿਸਤਾਨੀ ਪੱਖਾਂ ਦੇ ਇਸ਼ਾਰੇ ‘ਤੇ ਕਰ ਰਹੇ ਸੀ ਕਾਰਵਾਈਆਂ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਪੁਲਿਸ ਨੇ ਖ਼ਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐਲ.ਐਫ) ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ।  ਪੁਲਿਸ ਦਾ ਕਹਿਣਾ ਹੈ ਕਿ ਇਹ ਅੱਤਵਾਦੀ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ  ਦੀ ਤਾਕ ਵਿੱਚ ਸਨ ਅਤੇ ਸੂਬੇ ਦੀ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ।

    ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਪਰਦਾਫਾਸ ਕੀਤੇ ਇਹ ਅੱਤਵਾਦੀ ਮਡਿਊਲ ਪਾਕਿਸਤਾਨ, ਸਾਊਦੀ ਅਰਬ ਅਤੇ ਯੂਕੇ ਅਧਾਰਤ ਖਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਚੱਲ ਰਿਹਾ ਸੀ

    ਇਨ੍ਹਾਂ ਕਥਿਤ ਅੱਤਵਾਦੀਆਂ ਕੋਲੋਂ ਇਕ 32 ਬੋਰ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ ਇਨ੍ਹਾਂ ਅੱਤਵਾਦੀਆਂ ਦੀ ਪਛਾਣ ਸੁਖਚੈਨ ਸਿੰਘ ਵਾਸੀ ਪਿੰਡ ਸੇਹਰਾ ਪੁਲੀਸ ਥਾਣਾ ਗੰਡਾ ਖੇੜੀ ਜ਼ਿਲ੍ਹਾ ਪਟਿਆਲਾ, ਅਮ੍ਰਿਤਪਾਲ ਸਿੰਘ ਵਾਸੀ ਪਿੰਡ ਅਚਾਨਕ ਪੁਲਿਸ ਥਾਣਾ ਬੋਹਾ ਜ਼ਿਲ੍ਹਾ ਮਾਨਸਾ ਤੇ ਜਸਪ੍ਰੀਤ ਸਿੰਘ ਵਾਸੀ ਬੋਰੇਵਾਲ ਸੋਹਣ ਥਾਣਾ ਮਜੀਠਾ ਵਜੋਂ ਹੋਈ ਹੈ ਇਨ੍ਹਾਂ ਦੇ ਇਕ ਹੋਰ ਸਾਥੀ ਲਵਪ੍ਰੀਤ ਸਿੰਘ ਵਾਸੀ ਕੈਥਲ ਨੂੰ ਹਾਲ ਹੀ ਵਿਚ ਦਿੱਲੀ ਪੁਲਿਸ ਨੇ ਕੇਐਲਐਫ ਦੇ ਹੋਰ ਮੈਂਬਰਾਂ ਸਮੇਤ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ

    ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਤਿੰਨੋਂ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਦੇ ਸੰਪਰਕ ‘ਚ ਆਏ ਸਨ ਇਹ ਫਿਰ ਪਾਕਿਸਤਾਨ ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਆਏ ਜਿਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ  ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਭੜਕਾਇਆ ਅਮ੍ਰਿਤਪਾਲ ਸਿੰਘ ਨੇ ਸੁਖਚੈਨ ਅਤੇ ਲਵਪ੍ਰੀਤ ਸਿੰਘ ਨੂੰ ਮਿਲਾਉਣ ਅਤੇ ਖਤਰਨਾਕ ਏਜੰਡੇ ਨੂੰ ਅੱਗੇ ਵਧਾਉਣ ਸਬੰਧੀ ਪ੍ਰੇਰਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ

    Police arrested

    ਮੁੱਢਲੀ ਪੜਤਾਲ ਅਨੁਸਾਰ ਇਨ੍ਹਾਂ ਵਿਅਕਤੀਆਂ ਦੇ ਪਾਕਿਸਤਾਨ ਅਧਾਰਤ ਸੰਚਾਲਕਾਂ ਨੇ ਭਵਿੱਖ ਦੀ ਕਾਰਵਾਈ  ਯੋਜਨਾ ਉਲੀਕਣ ਲਈ ਪਾਕਿਸਤਾਨ ਆਉਣ ਦਾ ਸੱਦਾ ਵੀ ਦਿੱਤਾ ਸੀ ਸਾਊਦੀ ਅਰਬ ਅਧਾਰਤ ਇੱਕ ਵਿਦੇਸ਼ੀ ਸੰਚਾਲਕ ਨੇ ਕਾਰਵਾਈਆਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਨੂੰ ਪਨਾਹ ਦੇਣ ਦਾ ਵਾਅਦਾ ਕੀਤਾ ਸੀ

    ਉਕਤ ਵਿਅਕਤੀਆਂ ਖਿਲਾਫ਼ ਥਾਣਾ ਸਦਰ ਸਮਾਣਾ ਵਿਖੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 13,16,18,20 ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here