ਇੱਕ ਦਿਨ ਕੋਰੋਨਾ ਦੇ ਰਿਕਾਰਡ 2.42 ਲੱਖ ਟੈਸਟ
ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ ਰਿਕਾਰਡ 2,42,383 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਨਾਲ ਹੁਣ ਤੱਕ ਜਾਂਚ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ ਵਧ ਕੇ 95,40,132 ਹੋ ਗਈ ਹੈ।
ਭਾਰਤੀ ਆਯੁਰਵਿਗਿਆਨ ਖੋਜ ਪ੍ਰੀਸ਼ਦ (ਆਈਸੀਐਮਆਰ) ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਇਸ ਦੌਰਾਨ ਦੇਸ਼ ‘ਚ ਕੋਵਿਡ-19 ਦੀ ਜਾਂਚ ਕਰਨ ਵਾਲੀ ਲੈਬ ਦੀ ਗਿਣਤੀ ਵਧ ਕੇ 1,087 ਹੋ ਗਈ ਹੈ। ਇਨ੍ਹਾਂ ਸਾਰੀਆਂ ਲੈਬਾਂ ‘ਚ ਪਿਛਲੇ 24 ਘੰਟਿਆਂ ‘ਚ 2,42,383 ਨਮੂਨਿਆਂ ਦੀ ਜਾਂਚ ਕੀਤੀ, ਜਿਸ ਨਾਲ ਹੁਣ ਤੱਕ ਜਾਂਚ ਕੀਤੇ ਗਏ ਕੁੱਲ ਨਮੂਨਿਆਂ ਦੀ ਗਿਣਤੀ ਵਧ ਕੇ 95,40,132 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ