ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲਿਆਂ ‘ਚ ਕਮੀ, ਮ੍ਰਿਤਕਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ ਰੋਜ਼ਾਨਾ ਮਾਮਲੇ ਦੋ ਦਿਨਾਂ ਤੱਕ 24 ਹਜ਼ਾਰ ਤੋਂ ਜ਼ਿਆਦਾ ਰਹਿਣ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਇਸ ‘ਚ ਕੁਝ ਕਮੀ ਆਈ ਹੈ ਪਰ ਇਸ ਮਿਆਦ ‘ਚ 467 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕ੍ਰਮਣ ਦੇ 22252 ਨਵੇਂ ਮਾਮਲੇ ਸਾਹਮਣੈ ਆਏ ਹਨ ਜੋ ਬੀਤੇ ਸ਼ਨਿੱਚਰਵਾਰ ਤੋਂ ਬਾਅਦ ਦਾ ਸਭ ਤੋਂ ਘੱਟ ਅੰਕੜਾ ਹੈ। ਇਸ ਨਾਲ ਕੁੱਲ ਸੰਕ੍ਰਮਿਤਾਂ ਦੀ ਗਿਣਤੀ ਵ ਕੇ 719665 ਹੋ ਗਈ ਹੈ। ਬੀਤੇ ਸ਼ਨਿੱਚਰਵਾਰ ਨੂੰ 22771 ਨਵੇਂ ਮਾਮਲੇ ਦਰਜ਼ ਕੀਤੇ ਗਏ ਸਨ। ਐਤਵਾਰ ਨੂੰ 24850 ਅਤੇ ਸੋਮਵਾਰ ਨੂੰ 24248 ਮਾਮਲੇ ਸਾਹਮਣੇ ਆਏ।
ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਨਾਲ 267 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 20160 ਹੋ ਗਈ ਹੈ ਅਤੇ ਇਸ ਦੌਰਾਨ 15515 ਸ਼ਕ੍ਰਮਿਤ ਮਾਮਲੇ ਹਨ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ ਮਹਾਂਰਾਸ਼ਟਰ ‘ਚ ਸੰਕ੍ਰਮਣ ਦੇ 5368 ਮਾਮਲੇ ਦਰਜ਼ ਕੀਤੇ ਗਏ ਜਿਸ ਨਾਲ ਸੰਕ੍ਰਮਿਤਾਂ ਦਾ ਅੰਕੜਾ 211987 ‘ਤੇ ਪਹੁੰਚ ਗਿਆ ਅਤੇ 204 ਲੋਕਾਂ ਦੀ ਮੌਤ ਹੋਈ ਹੈ ਜਿਸ ਦੇ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 9026 ਹੋ ਗਈ ਹੈ। ਸੂਬੇ ‘ਚ 115262 ਲੋਕ ਸੰਕ੍ਰਮਣ ਮੁਕਤ ਹੋਏ ਹਨ।
ਸੰਕ੍ਰਮਣ ਦੇ ਮਾਮਲੇ ‘ਚ ਦੂਜੇ ਸਥਾਨ ‘ਚ ਪਹੁੰਚੇ ਤਾਮਿਲਨਾਡੂ ‘ਚ ਸੰਕ੍ਰਮਿਤਾਂ ਦੀ ਗਿਣਤੀ 3827 ਵਧ ਕੇ 114978 ‘ਤੇ ਪਹੁੰਚ ਗਈ ਹੈ ਅਤੇ ਇਸੇ ਮਿਆਦ ‘ਚ 61 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1571 ਹੋ ਗਈ ਹੈ। ਸੂਬੇ ‘ਚ 66571 ਲੋਕਾਂ ਨੂੰ ਇਲਾਜ਼ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ