ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ ‘ਤੇ ਹਟਾਇਆ

Education

ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ ‘ਤੇ ਹਟਾਇਆ

ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਹਮੇਸ਼ਾਂ ਆਪਣੇ ਕੰਮ ਕਾਜ ਕਾਰਨ ਹਮੇਸ਼ਾਂ ਸੁਰਖੀਆਂ ਬਣਦਾ ਰਿਹਾ ਹੈ, ਇਸ ਲੜੀ ਵਿੱਚ ਇੱਕ ਹੋਰ ਵਾਧਾ ਹੋਇਆ ਹੈ, ਜਦੋਂ ਸਿੱਖਿਆ ਬੋਰਡ ਨੇ ਸਿਲੇਬਸ ਘਟਾਉਣ ਸਬੰਧੀ ਪੰਜਾਬ ਸਰਕਾਰ ਤੋਂ ਬਿਨਾਂ ਮਨਜ਼ੂਰੀ ਲਏ ਹੀ ਬੋਰਡ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ। ਬੋਰਡ ਵੱਲੋਂ ਸਿਲਬੇਸ ਘਟਾਉਣ ਸਬੰਧੀ ਮੀਡੀਆ ਵਿੱਚ ਖਬਰਾਂ ਤੋਂ ਬਾਅਦ ਸਿੱਖਿਆ ਵਿਭਾਗ ‘ਚ ਇਕਦਮ ਹਲਚਲ ਮਚ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸਸੀਆਰਟੀ ਨੇ ਇਸ ਸਬੰਧੀ ਸਖਤ ਇਤਰਾਜ ਪ੍ਰਗਟਾਉਂਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖਿਆ।

ਪੱਤਰ ਵਿੱਚ ਲਿਖਿਆ ਗਿਆ ਕਿ ਨੌਵੀਂ ਤੋਂ ਬਾਰ੍ਹਵੀਂ  ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜ੍ਹਾਇਆ ਜਾਣ ਵਾਲਾ ਸਿਲੇਬਸ ਘੱਟ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਈਟ ਉੱਪਰ ਪਾਇਆ ਗਿਆ ਸੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਇਹ ਸਿਲੇਬਸ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਵੈਬਸਾਇਟ ‘ਤੇ ਅਪਲੋਡ ਕਰ ਦਿੱਤਾ ਗਿਆ, ਜੋ ਕਿ ਇੱਕ ਗੰਭੀਰ ਕੁਤਾਹੀ ਹੈ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ

ਉਸ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ। ਪੱਤਰ ਰਾਹੀਂ ਅਧਿਆਪਕਾਂ ਨੂੰ ਕਿਹਾ ਗਿਆ ਹੈ ਕਿ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ ਗਿਆ ਇਹ ਵੀ ਕਿਹਾ ਗਿਆ ਕਿ ਕੋਵਿਡ-19 ਸੰਕ੍ਰਮਣ ਦੇ ਕਾਰਨ ਸਿਲੇਬਸ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਬਣੇਗੀ ਅਤੇ ਉਸ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਹੀ ਪੂਰੀ ਪੁਣਛਾਣ ਕਰਨ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਸਿਲੇਬਸ ਘੱਟ ਕੀਤਾ ਜਾਵੇਗਾ

PSEB, Practical, English

ਐਸਸੀਆਰਟੀ ਦੇ ਪੱਤਰ ਲਿਖੇ ਜਾਣ ਤੋਂ ਬੋਰਡ ਨੇ ਵੀ ਕਰੀਬ 2 ਵਜੇ ਤੋਂ ਬਾਅਦ ਬੋਰਡ ਦੀ ਵੈਬਸਾਈਟ ਤੋਂ ਸਿਲਬੇਸ ਹਟਾ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਅਤੇ ਸਕੱਤਰ ਸਿੱਖਿਆ ਸਕੂਲ ਦੀ ਵਾਂਗਡੋਰ ਇੱਕ ਹੀ ਆਈਏਐਸ ਅਫਸਰ ਕ੍ਰਿਸ਼ਨ ਕੁਮਾਰ ਦੇ ਹੱਥ ਵਿੱਚ ਹੈ, ਪਰ ਫਿਰ ਵੀ ਦੋਵਾਂ ਵਿਭਾਗਾਂ ਦੇ ਕੰਮਾਂ ਵਿੱਚ ਤਾਲਮੇਲ ਦੀ ਘਾਟ ਵੱਡੀ ਪੱਧਰ ‘ਤੇ ਸਾਹਮਣੇ ਆ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ