ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ

ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ

ਭਵਾਨੀਗੜ, (ਵਿਜੈ ਸਿੰਗਲਾ) ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਭਵਾਨੀਗੜ ਬਲਾਕ ਵਿੱਚ 3 ਦਿਨਾਂ ਵਿੱਚ 2 ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਕਾਰਨ ਮੌਤ ਨੂੰ ਗਲੇ ਲਗਾਇਆ ਹੈ। ਅੱਜ ਪਿੰਡ ਬਲਿਆਲ ਵਿਖੇ 50 ਸਾਲਾ ਕਿਸਾਨ ਭੂਰਾ ਸਿੰਘ ਜੋ ਕਿ ਪਿੰਡ ਦਾ ਨੰਬਰਦਾਰ ਵੀ ਸੀ ਅਤੇ ਉਸਦੇ ਇੱਕ ਬੇਟਾ ਅਤੇ ਇੱਕ ਬੇਟੀ ਹੈ,

ਕਰਜੇ ਦੀ ਮਾਰ ਨਾ ਝੱਲਦਾ ਹੋਇਆ ਮੌਤ ਨੂੰ ਗਲੇ ਲਗਾ ਗਿਆ।ਪਿੰਡ ਬਲਿਆਲ ਦੇ ਸਰਪੰਚ ਅਮਰੇਲ ਸਿੰਘ ਨੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਖੁਦਕੁਸ਼ੀ ਕਰਨ ਵਾਲੇ ਕਿਸਾਨ ਭੂਰਾ ਸਿੰਘ ਦੇ ਪਰਿਵਾਰ ਦਾ ਸਾਰਾ ਕਰਜਾ ਮਾਫ ਕਰਨ ਅਤੇ ਮ੍ਰਿਤਕ ਕਿਸਾਨ ਦੇ ਪੜ੍ਹੇ ਲਿਖੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ