ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਫ਼ਤਹਿਗੜ ਸਾਹਿਬ, (ਅਨਿਲ ਲੁਟਾਵਾ)। ਪਿੰਡ ਭੂਆਖੇੜੀ ਵਿਖੇ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਦੇ ਸਬ ਇੰਸਪੈਕਟਰ ਸੁਖਵੰਤ ਸਿੰਘ ਨੇ ਦੱਸਿਆ ਕਿ ਪਿੰਡ ਭੂਆਖੇੜੀ ਦਾ 55 ਸਾਲਾ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਸ਼ੀਤਲ ਸਿੰਘ ਜੋਕਿ ਲਗਭਗ ਸਵਾ 8 ਵਜੇ ਮੋਟਰ ਵਾਲੀ ਟੋਕਾ ਕਰਨ ਵਾਲੀ ਮਸ਼ੀਨ ‘ਤੇ ਟੋਕਾ ਕਰ ਰਿਹਾ ਸੀ ਕਿ ਅਚਾਨਕ ਉਸਨੂੰ ਬਿਜਲੀ ਦਾ ਕਰੰਟ ਲੱਗ ਗਿਆ ਜਿਸ ਕਾਰਨ ਉਸਨੂੰ ਤੁਰੰਤ ਸਿਵਲ ਹਸਪਤਾਲ ਫ਼ਤਹਿਗੜ ਸਾਹਿਬ ਲਿਜਾਇਆ ਗਿਆ

ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸੁਖਵਿੰਦਰ ਸਿੰਘ ਦੇ ਪੁੱਤਰ ਜਤਿੰਦਰ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਫ਼ਤਹਿਗੜ ਸਾਹਿਬ ਤੋਂ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

Death Family Members

ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਸਾਬਕਾ ਸਰਪੰਚ ਪਿੰਡ ਭੂਆਖੇੜੀ ਅਤੇ ਹਰਪ੍ਰੀਤ ਕੌਰ ਮਾਵੀ ਸਰਪੰਚ ਪਿੰਡ ਭੂਆਖੇੜੀ ਨੇ ਸੁਖਵਿੰਦਰ ਸਿੰਘ ਦੀ ਅਚਾਨਕ ਇਸ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਇਸ ਕਿਸਾਨ ਦੇ ਪਰਿਵਾਰ ਦੀ ਅਰਥਿਕ ਮਦਦ ਕੀਤੀ ਜਾਵੇ। ਬਲਵਿੰਦਰ ਸਿੰਘ ਮਾਵੀ ਨੇ ਕਿਹਾ ਕਿ ਮਾਰਕੀਟ ਕਮੇਟੀ ਸਰਹਿੰਦ ਵੀ ਇਸ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here