ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਸੂਬੇ ‘ਚ ਤਿੰਨ ਤੋਂ ਛੇ ਸਾਲਾਂ ਤੱਕ ਦੇ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੂਹਰਾਉਂਦਿਆਂ ਸੂਬੇ ‘ਚ 1000 ਸਮਾਰਟ ਪਲੇਅ-ਵੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।
Na
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ‘ਚ ਪ੍ਰੀ-ਸਕੂਲ ਖੋਲ੍ਹਣ ਸਬੰਧੀ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ। ਇਸ ਮੌਕੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਸੂਬੇ ‘ਚ ਪ੍ਰਾਇਮਰੀ ਸਕੂਲਾਂ ਦੇ ਕੰਪਲੈਕਸਾਂ ‘ਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਨੂੰ ਸਮਾਰਟ ਲਰਨਿੰਗ ਪਲੇਅ-ਵੇ ਸਕੂਲਾਂ ‘ਚ ਬਦਲਣ ਦੇ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੇ ਚੰਗੇ ਵਿਕਾਸ ਲਈ ਸਿਲੇਬਸ ਨੂੰ ਐਨੀਮੇਸ਼ਨ ਤੇ ਆਡੀਓ-ਵਿਜੁਅਲ ਦੇ ਰੂਪ ‘ਚ ਡਿਜ਼ਾਇਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਲੇਅ ਸਕੂਲਾਂ ‘ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਤੋਂ 100 ਰੁਪਏ ਫੀਸ ਲੈਣੀ ਚਾਹੀਦੀ ਹੈ। ਐਸਟੀ ਤੇ ਐਸਸੀ ਵਰਗ ਦੇ ਵਿਦਿਆਰਥੀਆਂ ਲਈ ਕੁਝ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ