ਅੰਮ੍ਰਿਤਸਰ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਬਣ ਕੇ ਉੱਭਰਿਆ

ਕੈਨੇਡਾ ਅਤੇ ਯੂ.ਕੇ ਲਈ ਸਭ ਤੋਂ ਵੱਧ ਵਿਸ਼ੇਸ਼ ਉਡਾਣਾਂ

ਅੰਮ੍ਰਿਤਸਰ, (ਰਾਜਨ ਮਾਨ) ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ ਭਾਰਤ ਦਾ ਦੂਜਾ ਸਭ ਤੋਂ ਰੁਝੇਵੇਂ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਰਿਹਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅਪਰੈਲ ਮਹੀਨੇ ਵਿੱਚ ਭਾਰਤ ਵੱਲੋਂ ਉਡਾਣਾਂ ਦੀ ਮੁਅੱਤਲੀ ਦੇ ਬਾਵਜੂਦ, ਅੰਮ੍ਰਿਤਸਰ ਯਾਤਰੀਆਂ ਦੀ ਕੁੱਲ ਗਿਣਤੀ ਵਿੱਚ ਤੀਜੇ ਸਥਾਨ ‘ਤੇ ਆਉਣ ਤੋਂ ਬਾਅਦ ਇਕ ਵਾਰ ਫਿਰ ਆਪਣੀ ਅਸਲ ਅਹਿਮੀਅਤ ਜੱਗ ਜ਼ਾਹਿਰ ਕਰ ਗਿਆ

ਗੁਮਟਾਲਾ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਈ ਮਈ 2020 ਦੇ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮ੍ਰਿਤਸਰ ਤੋਂ 11,681 ਅੰਤਰਰਾਸ਼ਟਰੀ ਮੁਸਾਫਰਾਂ ਨੇ ਸਫਰ ਕੀਤਾ ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ ਉਨ੍ਹਾਂ ਕਿਹਾ ਕਿ ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ,

ਜਿਸ ਵਿੱਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ ਆਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਲਈ, ਯੂ.ਕੇ ਅਤੇ ਕੈਨੇਡਾ ਦੀ ਸਰਕਾਰ ਨੇ ਅਪਰੈਲ ਮਹੀਨੇ ਵਿੱਚ ਇੱਥੋਂ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਸਨ ਵੱਡੀ ਗਿਣਤੀ ਵਿੱਚ ਇਨ੍ਹਾਂ ਦੋਹਾਂ ਮੁਲਕਾਂ ਦੇ ਵਸਨੀਕ ਪੰਜਾਬ ਵਿੱਚ ਫਸੇ ਹੋਣ ਕਾਰਨ, ਇਹ ਉਡਾਣਾਂ ਮਈ ਦੇ ਮਹੀਨੇ ਵਿੱਚ ਵੀ ਚਲਦੀਆਂ ਰਹੀਆਂ ਅਤੇ ਯੂ.ਕੇ. ਦੀ ਸਰਕਾਰ ਨੇ ਅਪਰੈਲ ਤੋਂ 15 ਮਈ ਤੱਕ ਬ੍ਰਿਟਿਸ਼ ਅਤੇ ਕਤਰ ਏਅਰਵੇਜ਼ ਵੱਲੋਂ ਸੰਚਾਲਿਤ ਕੁੱਲ 28 ਉਡਾਣਾਂ ਦਾ ਪ੍ਰਬੰਧ ਕੀਤਾ,

ਜਿਸ ਨਾਲ 8271 ਯਾਤਰੀ ਆਪਣੇ ਘਰ ਵਾਪਸ ਪਰਤੇ ਕੈਨੇਡਾ ਦੇ ਭਾਰਤ ਵਿੱਚ ਸਥਿਤ ਵਿਦੇਸ਼ ਦਫਤਰ ਨੇ ਵੀ ਕਤਰ ਏਅਰਵੇਜ਼ ਦੇ ਸਹਿਯੋਗ ਨਾਲ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਲਈ ਕੁੱਲ 25 ਉਡਾਣਾਂ ਦਾ ਸੰਚਾਲਨ ਕੀਤਾ, ਜੋ 7516 ਕੈਨੇਡੀਅਨ ਵਾਸੀਆਂ ਨੂੰ ਅੰਮ੍ਰਿਤਸਰ ਤੋਂ ਵਾਪਸ ਲੈ ਕੇ ਗਏ ਇਕ ਅਨੁਮਾਨ ਅਨੁਸਾਰ ਯੂ ਕੇ ਅਤੇ ਕੈਨੇਡਾ ਵੱਲੋਂ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਵਿਸ਼ੇਸ਼ ਉਡਾਣਾਂ ਦਾ ਸੰਚਾਲਨ ਅੰਮ੍ਰਿਤਸਰ ਤੋਂ ਕੀਤਾ ਗਿਆ

ਉਨ੍ਹਾਂ ਕਿਹਾ ਕਿ ਭਾਵੇਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਵੀਆਂ ਅੰਤਰਰਾਸ਼ਟਰੀ ਰੂਟ ਤੇ ਉਡਾਣਾਂ ਲਈ ਲੰਮੇ ਸਮੇਂ ਤੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ, ਪਰ ਇਸ ਮਹਾਂਮਾਰੀ ਦੇ ਸੰਕਟ ਦੌਰਾਨ ਏਅਰਪੋਰਟ ਤੋਂ ਇੰਨੀਆਂ ਵਿਸ਼ੇਸ਼ ਉਡਾਣਾਂ ਦੀ ਇਸ ਬੇਮਿਸਾਲ ਕੋਸ਼ਿਸ਼ ਨੇ ਭਵਿੱਖ ਵਿੱਚ ਲੰਡਨ, ਟੋਰਾਂਟੋ ਅਤੇ ਵੈਨਕੂਵਰ ਵਰਗੀਆਂ ਪ੍ਰਮੁੱਖ ਥਾਵਾਂ ਲਈ ਉਡਾਣਾਂ ਸ਼ੁਰੂ ਕਰਨ ਦੀ ਅਸਲ ਸਮਰੱਥਾ ਦਾ ਖੁਲਾਸਾ ਕੀਤਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ