ਕੋਰੋਨਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਸਰਕਾਰ : ਰਾਹੁਲ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਖ਼ਤ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਸਥਿਤੀ ‘ਚ ਬਦਲਾਅ ਨਹੀਂ ਹੋਵੇਗਾ ਤੇ ਦਸ ਅਗਸਤ ਤੱਕ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ।
ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ‘ਚ ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਰਿਕਾਰਡ ਵਾਧਾ ਹੋ ਰਿਹਾ ਹੈ ਪਰ ਸਰਕਾਰੀ ਪੱਧਰ ‘ਤੇ ਇਸ ਸਥਿਤੀ ‘ਚ ਸੁਧਾਰ ਲਈ ਕੋਈ ਸਖ਼ਤ ਕਦਮ ਨਹੀਂ ਚੁੱÎਕੇ ਜਾ ਰਹੇ ਹਨ। ਉਨ੍ਹਾਂ ਟਵੀਟ ਕੀਤਾ, 10,00,000 ਦਾ ਅੰਕੜਾ ਪਾਰ ਹੋ ਗਿਆ। ਇਸ ਤੇਜ਼ੀ ਨਾਲ ਕੋਵਿਡ-19 ਫੈਲਿਆ ਤਾਂ 10 ਅਗਸਤ ਤੱਕ ਦੇਸ਼ ‘ਚ 20,00,000 ਤੋਂ ਵੱਧ ਕੋਰੋਨਾ ਮਰੀਜ਼ ਹੋਣਗੇ। ਸਰਕਾਰ ਨੂੰ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ