ਨਾਗਰਿਕਾਂ ਨੂੰ ਮਾਸਕ ਲਾਉਣ ਦਾ ਆਦੇਸ਼ ਨਹੀਂ ਦਿਆਂਗਾ : ਟਰੰਪ
ਵਾਸ਼ਿੰਗਟਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੇ ਫੈਲਣ ਤੋਂ ਰੋਕਣ ਲਈ ਮਾਸਕ ਪਹਿਨਣ ਦੇ ਆਦੇਸ਼ ਨਹੀਂ ਦੇਵਾਂਗਾ।
ਫੋਕਸ ਨਿਊਜ਼ ਨਾਲ ਗੱਲਬਾਤ ‘ਚ ਟਰੰਪ ਨੇ ਕਿਹਾ ਕਿ ਉਹ ਦੇਸ਼ ‘ਚ ਮਾਸਕ ਪਹਿਨਣਾ ਲਾਜ਼ਮੀ ਬਣਾਉਣ ਦੇ ਹੱਕ ‘ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੁਝ ਅਜ਼ਾਦੀ ਮਿਲਣੀ ਚਾਹੀਦੀ ਹੈ। ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਕੋਰੋਨਾ ਬਿਮਾਰੀ ਦੇ ਮਾਹਿਰ ਡਾ. ਏਥੰਥੋਨੀ ਫੌਸੀ ਨੇ ਕੌਮੀ ਤੇ ਸਥਾਨਕ ਆਗੂਆਂ ਨੂੰ ਆਪਣੇ ਪ੍ਰਭਾਵ ਦੀ ਵਰਤੋਂ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਜ਼ਰੂਰੀ ਹੈ ਤੇ ਸਾਨੂੰ ਮਾਸਕ ਪਹਿਨਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਮਾਸਕ ਦੀ ਵਰਤੋਂ ਕਰਨਾ ਇੱਕ ਸਿਆਸੀ ਮੁੱਦਾ ਬਣ ਗਿਆ ਹੈ ਤੇ ਇਸ ‘ਤੇ ਲੋਕਾਂ ਦੀ ਵੱਖ-ਵੱਖ ਰਾਇ ਹੈ। ਟਰੰਪ ਬੀਤੇ ਸ਼ਨਿੱਚਰਵਾਰ ਨੂੰ ਪਹਿਲੀ ਵਾਰ ਜਨਤਕ ਤੌਰ ‘ਤੇ ਮਾਸਕ ਪਹਿਨੇ ਹੋਏ ਨਜ਼ਰ ਆਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ