ਦੇਸ਼ ‘ਚ ਕੋਰੋਨਾ ਦੇ ਰਿਕਾਰਡ 38,902 ਨਵੇਂ ਮਾਮਲੇ ਮਿਲੇ, 543 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਪਿਛਲੇ 24 ਘੰਟਿਆਂ ‘ਚ ਇੱਕ ਦਿਨ ‘ਚ ਰਿਕਾਰਡ 38,902 ਮਾਮਲੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 10.77 ਲੱਖ ਤੋਂ ਪਾਰ ਹੋ ਗਿਆ ਹੈ।
ਦੇਸ਼ ‘ਚ ਬੀਤੇ ਚਾਰ ਦਿਨਾਂ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 32 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਐਤਵਾਰ ਨੂੰ 38,902 ਨਵੇਂ ਕੋਰੋਨਾ ਮਰੀਜ਼ ਮਿਲੇ ਤੇ 543 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਨੂੰ ਮਿਲਾ ਕੇ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 10,77,618 ਹੋ ਗਈ ਤੇ ਮ੍ਰਿਤਕਾਂ ਦਾ ਕੁੱਲ ਅੰਕੜਾ 26,816 ਹੋ ਗਈ ਹੈ। ਹੁਣ ਤੱਕ 6,77,423 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਐਕਟਵਿ ਮਰੀਜ਼ਾਂ ਦੀ ਗਿਣਤੀ 3,73,379 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ