ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1.46 ਕਰੋੜ ਤੋਂ ਪਾਰ

    ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1.46 ਕਰੋੜ ਤੋਂ ਪਾਰ

    ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਰੁੱਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਵਾਇਰਸ ਨਾਲ ਹੁਣ ਤੱਕ 1.46 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ ਛੇ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਕੋਵਿਡ-19 ਦੇ ਪੀੜਤਾਂ ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ‘ਚ ਹੋਈਆਂ ਮੌਤਾ ਦੇ ਅੰਕੜਿਆਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬ੍ਰਿਟੇਨ ਤੀਜੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕ ਦੀ ਗਿਣਤੀ ਦੇ ਮਾਮਲੇ ‘ਚ ਅੱਠਵੇਂ ਸਥਾਨ ‘ਤੇ ਹੈ।

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1,46,55,405 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 6,09,198 ਲੋਕਾਂ ਨੇ ਜਾਨ ਗਵਾਈ ਹੈ। ਮਹਾਂਮਾਰੀ ‘ਚ ਕੋਰੋਨਾ ਨਾਲ ਹੁਣ ਤੱਕ 38,25,153 ਵਿਅਕਤੀ ਪੀੜਤ ਹੋ ਚੁੱਕੇ ਹਨ ਤੇ 1,40,957 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 21,18,646 ਵਿਅਕਤੀ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 80,120 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here