ਦੇਸ਼ ‘ਚ ਕੋਰੋਨਾ ਦੇ ਰਿਕਾਰਡ 49,310 ਨਵੇਂ ਮਾਮਲੇ

Corona India

740 ਮਰੀਜ਼ਾਂ ਦੀ ਮੌਤ, 34,602 ਮਰੀਜ਼ ਹੋਏ ਠੀਕ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 49,310 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦਾ ਅੰਕੜਾ ਕਰੀਬ 12.88 ਲੱਖ ਤੋਂ ਪਾਰ ਹੋ ਗਿਆ ਹੈ ਹਾਲਾਂਕਿ ਇਸ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਇੱਕ ਦਿਨ ‘ਚ ਸਭ ਤੋਂ ਵੱਧ 34,602 ਮਰੀਜ਼ ਠੀਕ ਹੋ ਗਏ ਹਨ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 34,602 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 8,17,209 ਹੋ ਗਈ ਹੈ। ਇਯ ਦੌਰਾਨ ਰਿਕਾਰਡ 49,310 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦਾ ਅੰਕੜਾ 12,87,947 ਹੋ ਗਿਆ ਹੈ ਤੇ 740 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਕੁੱਲ ਮੌਤਾਂ ਦਾ ਅੰਕੜਾ 30,601 ਹੋ ਗਿਆ। ਦੇਸ਼ ‘ਚ ਹਾਲੇ ਕੋਰੋਨਾ ਦੇ 4,26,167 ਮਰੀਜ਼ ਜ਼ੇਰੇ ਇਲਾਜ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ