11 ਰਾਜਾਂ ਦੇ 50 ਤੋਂ ਵੱਧ ਜ਼ਿਲਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ 20 ਵਿਅਕਤੀਆਂ ਦੀ ਗ੍ਰਿਫ਼ਤਾਰੀ

‘ਆਗਰਾ ਗੈਂਗ’ 10-12 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਹਰੇਕ ਮਹੀਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਭੇਜ ਰਿਹਾ ਸੀ

ਚੰਡੀਗੜ, (ਅਸ਼ਵਨੀ ਚਾਵਲਾ)। ਦੇਸ਼ ਭਰ ਵਿੱਚ ਫਾਰਮਾਸਿਊਟੀਕਲ ਓਪੀਓਡ ਦੀ ਸਪਲਾਈ ਸਬੰਧੀ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਹਵਾਲਾ ਚੈਨਲ ਰੂਟ ਦੀ ਵਰਤੋਂ ਰਾਹੀਂ 11 ਰਾਜਾਂ ਵਿੱਚ 50 ਤੋਂ ਵੱਧ ਜ਼ਿਲਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕੀਤਾ ਹੈ ਅੱਠ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਚਲਾਈ ਗਈ ਇਸ ਮੁਹਿੰਮ ਵਿਚ 20 ਵਿਅਕਤੀਆਂ ਤੋਂ   ਪਹਿਲਾਂ ਹੀ ਨਸ਼ਿਆਂ ਦੀ ਵੱਡੀ ਖੇਪ, ਡਰੱਗ ਮਨੀ ਅਤੇ ਪੰਜ ਵਾਹਨਾਂ ਨਾਲ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ

ਇਸ ਸਬੰਧੀ ਵੇਰਵੇ ਦਿੰਦਿਆਂ ਅਤੇ ਜਾਂਚ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦਸਿਆ ਕਿ ‘ਆਗਰਾ ਗੈਂਗ’ ਵਜੋਂ ਜਾਣਿਆ ਜਾਂਦਾ ਇਹ ਡਰੱਗ ਕਾਰਟਿਲ, ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ੱ ਦੇਸ਼ ਭਰ ਵਿੱਚ ਫੈਲੇ ਡਰੱਗ ਨਿਰਮਾਤਾ, ਸਪਲਾਇਰ, ਥੋਕ ਵਿਕਰੇਤਾ ਅਤੇ ਪ੍ਰਚੂਨ ਕੈਮਿਸਟ ਤੋਂ ਲੈ ਕੇ ਭਾਰਤ ਭਰ ਦੇ ਬਾਜ਼ਾਰਾਂ ਵਿਚ ਭੇਜ ਰਿਹਾ ਸੀ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 20 ਵਿਅਕਤੀਆਂ ਵਿਚੋਂ 16 ਪੰਜਾਬ, 2 ਯੂ. ਪੀ. ਅਤੇ ਇੱਕ ਇਕ ਹਰਿਆਣਾ ਅਤੇ ਦਿੱਲੀ ਨਾਲ ਸਬੰਧਤ ਹਨ

ਇਸ ਗਿਰੋਹ ਦੇ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ, ਨਸ਼ਾ ਸਿੰਡੀਕੇਟ ਦਾ ਇਕ ਵੱਡਾ ਨੈੱਟਵਰਕ ਜੋ 10-12 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਗੋਲੀਆਂ/ਕੈਪਸੂਲ/ ਟੀਕੇ/ਸਿਰਪ ਦੇ ਰੂਪ ਵਿਚ ਹਰੇਕ ਮਹੀਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਭੇਜ ਰਿਹਾ ਸੀ, ਦਾ ਪਰਦਾਫਾਸ਼ ਹੋਇਆ ਹੈ ਜਿਸ ਨਾਲ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਹੋਣ ਤੋਂ ਬਚ ਗਈ

drug addict

Drug Gang |ਇਸ ਗਿਰੋਹ ਦਾ ਬਰਨਾਲਾ ਪੁਲਿਸ ਟੀਮ ਨੇ ਪਰਦਾਫਾਸ਼ ਕੀਤਾ, ਜਿਸ ਵਿੱਚ ਐਸਐਸਪੀ ਬਰਨਾਲਾ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਕੰਮ ਕਰ ਰਹੇ ਡਾ. ਪ੍ਰਗਿਆ ਜੈਨ, ਏਐਸਪੀ ਮਹਿਲ ਕਲਾਂ, ਸੁਖਦੇਵ ਸਿੰਘ ਵਿਰਕ ਐਸਪੀ (ਡੀ), ਰਮਨਿੰਦਰ ਸਿੰਘ ਦਿਓਲ ਡੀਐਸਪੀ (ਡੀ), ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਸ਼ਾਮਲ ਸਨ ਗਰੋਹ ਦੇ ਮੁੱਖੀ ਸਮੇਤ 20 ਵਿਅਕਤੀਆਂ ਦੀ ਗ੍ਰਿਫ਼ਤਾਰੀ ਪੰਜਾਬ, ਹਰਿਆਣਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਅਤੇ ਦਿੱਲੀ ਤੋਂ ਵੱਖ-ਵੱਖ ਥਾਵਾਂ ਤੋਂ ਕੀਤੀ ਗਈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ