ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 49,931 ਨਵੇਂ ਮਰੀਜ਼ ਮਿਲੇ

    Corona India

    708 ਮਰੀਜ਼ਾਂ ਦੀ ਮੌਤ, 31,991 ਮਰੀਜ਼ ਹੋਏ ਠੀਕ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੀ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਪਿਛਲੇ 24 ਘੰਟਿਆਂ ‘ਚ ਕਰੀਬ 50 ਹਜ਼ਾਰ ਮਰੀਜ਼ਾਂ ਦੇ ਆਉਣ ਨਾਲ ਮਰੀਜ਼ਾਂ ਦਾ ਅੰਕੜਾ 14.35 ਲੱਖ ਹੋ ਗਿਆ ਹੈ।

    Corona

    ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਲਗਭਗ 32 ਹਜ਼ਾਰ ਮਰੀਜ਼ ਠੀਕ ਹੋਣ ਨਾਲ ਇਹ ਅੰਕੜਾ 9.17 ਹੋ ਗਿਆ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 49,931 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ ਵਧ ਕੇ 14,35,453 ਹੋ ਗਿਆ ਹੈ ਜਦੋਂਕਿ 708 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ 32,771 ਹੋ ਗਿਆ। ਇਸ ਦੌਰਾਨ 31,991 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 9,17,568 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 4,85,114 ਮਰੀਜ਼ ਜ਼ੇਰੇ ਇਲਾਜ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here