ਜੈਪੁਰ (ਏਜੰਸੀ)। ਰਾਜਸਥਾਨ ‘ਚ ਭਾਰਤੀ ਜਨਤਾ ਪਾਰਟੀ (BJP) ਦੇ ਵਿਧਾਇਕ ਮਦਨ ਦਿਲਾਵਰ ਬਹੁਜਨ ਸਮਾਜ ਪਾਰਟੀ ਦੇ ਕੁਝ ਵਿਧਾਇਕਾਂ ਦੇ ਕਾਂਗਰਸ ‘ਚ ਰਲੇਵੇਂ ਦੇ ਮਾਮਲੇ ‘ਚ ਉਨ੍ਹਾਂ ਦੀ ਅਰਜ਼ੀ ‘ਤੇ ਵਿਧਾਨ ਸਭਾ ਸਪੀਕਰ ਦੇ ਫੈਸਲੇ ਦੀ ਕਾਪੀ ਨਾ ਦੇਣ ਨੂੰ ਲੈ ਕੇ ਅੱਜ ਵਿਧਾਨ ਸਭਾ ਸਕੱਤਰੇਤ ‘ਚ ਧਰਨਾ ਦੇ ਦਿੱਤਾ।
ਸ੍ਰੀ ਦਿਲਾਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਵਿਧਾਨ ਸਭਾ ਸਪੀਕਰ ਡਾ. ਸੀਪੀ ਜੋਸ਼ੀ ਦੁਆਰਾ ਦਿੱਤੇ ਗਏ ਫੈਸਲੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹ ਅੱਜ ਵਿਧਾਨ ਸਭਾ ਸਕੱਤਰੇਤ ਗਏ ਅਤੇ ਇਸ ਬਾਰੇ ਫ਼ੈਸਲੇ ਦੀ ਕਾਪੀ ਮੰਗੀ ਪਰ ਉਨ੍ਹਾਂ ਨੂੰ ਕਾਪੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਪੀ ਦੇਣ ‘ਚ ਜਾਣ ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲਾਂਕਿ ਕਾਪੀ ਦੇਣ ਲਈ ਮਨ੍ਹਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਾਪੀ ਜਲਦੀ ਦੇਣ ਦੀ ਮੰਗ ਕੀਤੀ ਪਰ ਨਾ ਮਿਲਣ ਤੋਂ ਬਾਅਦ ਉਹ ਵਿਧਾਨ ਸਭਾ ਸਕੱਤਰੇਤ ‘ਚ ਧਰਨੇ ‘ਤੇ ਬੈਠ ਗਏ। ਉਲ੍ਹਾਂ ਦਾ ਕਹਿਣਾ ਹੈ ਕਿ ਕਾਪੀ ਨਾ ਮਿਲਣ ‘ਤੇ ਉਹ ਧਰਨੇ ‘ਤੇ ਬੈਠੇ ਰਹਿਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਦਿਲਾਵਰ ਨੇ ਬਸਪਾ ਦੇ ਕੁਝ ਵਿਧਾਇਕਾਂ ਦੇ ਕਾਰਗਸ ‘ਚ ਜਾਣ ਦੇ ਖਿਲਾਫ਼ ਬੀਤੀ 16 ਮਾਰਚ ਨੂੰ ਵਿਧਾਨ ਸਭਾ ਪ੍ਰਧਾਨ ਦੇ ਕੋਲ ਅਰਜ਼ੀ ਲਾਈ ਸੀ, ਜਿਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਨੂੰ ਚੁਣੌਤੀ ਦੇਣ ਲਈ ਸ੍ਰੀ ਦਿਲਾਵਰ ਨੇ ਹਾਈ ਕੋਰਟ ਵਿੱਚ ਅਰਜ਼ੀ ਲਾਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ