ਝੜਪ ‘ਚ ਦੋ ਵਿਅਕਤੀਆਂ ਦੀ ਮੌਤ
ਬਗਦਾਦ। ਇਰਾਕ ਦੀ ਰਾਜਧਾਨੀ ਬਗਦਾਦ ‘ਚ ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਝੜਪ ਹੋ ਗਈ। ਇਸ ਝੜਪ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 15 ਵਿਅਕਤੀ ਜ਼ਖਮੀ ਹੋ ਗਏ।
ਇਰਾਕ ਮਨੁੱਖੀ ਅਧਿਕਾਰ ਉੱਚ ਕਮਿਸ਼ਨ (ਆਈਐਚਸੀਐਚਆਰ) ਨੇ ਇਸ ਦੀ ਜਾਣਕਾਰੀ ਦਿੱਤੀ। ਆਈਐਚਸੀਐਚਆਈ ਨੇ ਕਿਹਾ ਕਿ ਬਗਦਾਰਦ ਦੇ ਤਾਹਿਰ ਸਕਵਾਰ ‘ਚ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈ ਝੜਪ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 11 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ, ਜਿਸ ‘ਚੋਂ ਕੁਝ ਦੀ ਹਾਲਤ ਗੰਭੀਰ ਹੈ। ਇਸ ਤੋਂ ਇਲਾਵਾ ਚਾਰ ਸੁਰੱਖਿਆ ਕਰਮੀ ਵੀ ਜ਼ਖਮੀ ਹੋਏ ਹਨ। ਇਰਾਕ ਨਿਊਜ਼ ਏਜੰਸੀ ਅਨੁਸਾਰ ਪ੍ਰਧਾਨ ਮੰਤਰੀ ਮੁਸਤਫ਼ਾ ਅਲ ਕਧਿਮੀ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਇੱਥੇ ਅਕਤੂਬਰ 2019 ਤੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਸਮੇਤ ਕਈ ਹੋਰ ਮੰਗਾਂ ਸਬੰਧੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ