ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਪੰਜਾਬ ਸਰਕਾਰ 5...

    ਪੰਜਾਬ ਸਰਕਾਰ 50 ਹਜ਼ਾਰ ਸਮਾਰਟ ਫੋਨ ਵਿਦਿਆਰਥਣਾਂ ਨੂੰ ਵੰਡਣ ਲਈ ਤਿਆਰ

    ਡਿਪਟੀ ਕਮਿਸ਼ਨਰਾਂ ਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਨਿਯਮਿਤ ਮੁਲਾਕਾਤ ਕਰਕੇ ਉਨਾਂ ਦੇ ਮਸਲੇ ਸੁਲਝਾਉਣ ਲਈ ਕਿਹਾ

    •  ਪਹਿਲੇ ਪੜਾਅ ਦੌਰਾਨ ਸਰਕਾਰੀ ਸਕੂਲਾਂ ਦੀਆਂ 11ਵੀਂ ਅਤੇ 12ਵੀਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਫੋਨ

    ਚੰਡੀਗੜ| ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ  ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨਾਂ ਨਾਲ ਉਨਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਜਵਾਨੀ ਸਬੰਧੀ  ਨਿਯਮਿਤ ਰੂਪ ਵਿੱਚ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ।

    ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ ਦਰਸਾਏ 562 ਵਾਅਦਿਆਂ ਵਿੱਚੋਂ 435 ਪੂਰੇ ਕਰ ਦਿੱਤੇ ਹਨ ਅਤੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

    12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ

    ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜਾਈ ਵਿੱਚ ਕੋਈ ਵਿਘਨ ਨਾ ਪਵੇ। ਸਰਕਾਰ ਵਿੱਚ ਹੇਠਲੇ ਪੱਧਰ ‘ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵੱਲ ਧਿਆਨ ਦਿਵਾਏ ਜਾਣ ਉੱਤੇ ਮੁੱਖ ਮੰਤਰੀ ਨੇ ਇਨਾਂ ਦੀ ਤੁਰੰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰੰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।

    ਕੈਪਟਨ ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦੋਂਕਿ ਪ੍ਰਾਈਵੇਟ ਸੰਸਥਾਨਾਂ ਵਿੱਚ ਇਹ ਚੋਣਾਂ ਬਾਅਦ ਵਿੱਚ ਹੋਣਗੀਆਂ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਮਹਿਲਾ ਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਛੇਤੀ ਹੀ ਕਈ ਸਕੀਮਾਂ ਸ਼ੁਰੂ ਕਰ ਰਹੀ ਹੈ। ਉਨਾਂ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਜੀਅ ਜਾਨ ਨਾਲ ਜੁਟ ਕੇ ਕੰਮ ਕਰਨ ਲਈ ਵੀ ਕਿਹਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here