ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਮਰੀਜ਼ ਪੰਜ ਲੱਖ ਤੋਂ ਪਾਰ

    Corona Active

    768 ਵਿਅਕਤੀਆਂ ਦੀ ਮੌਤ, 9.88 ਲੱਖ ਠੀਕ ਹੋਏ ਮਰੀਜ਼

    ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ 12,459 ਦਾ ਵਾਧਾ ਹੋਣ ਨਾਲ ਸਰਗਰਮ ਮਾਮਲੇ ਪੰਜ ਲੱਖ ਤੋਂ ਵੱਧ ਹੋ ਗਏ ਤੇ ਇਸ ਦੌਰਾਨ 768 ਵਿਅਕਤੀਆਂ ਦੀ ਮੌਤ ਹੋਣ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ 34 ਹਜ਼ਾਰ ਤੋਂ ਪਾਰ ਹੋ ਗਿਆ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰੀ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਇੱਕ ਦਿਨ ‘ਚ 35,286 ਵਿਅਕਤੀ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 9,88,029 ਹੋ ਗਈ ਹੈ। ਇਸ ਦੌਰਾਨ ਸਰਗਰਮ ਮਾਮਲਿਆਂ ‘ਚ 12,459 ਦਾ ਵਾਧਾ ਹੋਇਆ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,09,447 ਹੋ ਗਈ। ਮ੍ਰਿਤਕਾਂ ਦੀ ਗਿਣਤੀ 34,193 ਹੋ ਗਈ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 48 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 15.31 ਤੋਂ ਪਾਰ ਪਹੁੰਚ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here