ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦਿਹਾਂਤ
ਨਵੀਂ ਦਿੱਲੀ। ਰਾਜ ਸਭਾ ਮੈਂਬਰ ਅਮਰ ਸਿੰਘ ਦੀ ਅੱਜ ਮੌਤ ਹੋ ਗਈ। ਉਹ 64 ਸਾਲਾਂ ਦੇ ਸਨ। ਸਮਾਜਵਾਦੀ ਪਾਰਟੀ (ਸਪਾ) ਦੇ ਸਾਬਕਾ ਜਨਰਲ ਸੱਕਤਰ ਅਮਰ ਸਿੰਘ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕਈ ਮਹੀਨਿਆਂ ਤੋਂ ਸਿੰਗਾਪੁਰ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਸਿੰਘ ਸਪਾ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਬਹੁਤ ਨਜ਼ਦੀਕੀ ਸਨ। ਉਹ 27 ਜਨਵਰੀ 1956 ਨੂੰ ਅਲੀਗੜ, ਉੱਤਰ ਪ੍ਰਦੇਸ਼ ਵਿੱਚ ਪੈਦਾ ਹੋਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ