ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਐਸ ਐਸ ਪੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਗਠਿਤ

ਹੁਣ ਤੱਕ ਅੱਠ ਵਿਅਕਤੀ ਗ੍ਰਿਫਤਾਰ

ਮੁੱਛਲ (ਅੰਮ੍ਰਿਤਸਰ), (ਰਾਜਨ ਮਾਨ) ਪਿੰਡ ਮੁੱਛਲ ਵਿੱਚ ਸ਼ਰਾਬ ਕਾਰਨ ਹੋਈਆਂ ਮੌਤਾਂ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਪੁੱਜੇ ਉਨ੍ਹਾਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਇਕ-ਇਕ ਲੱਖ ਰੁਪਏ ਦੀ ਫੌਰੀ ਸਹਾਇਤਾ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਮਾਮਲੇ ਉਤੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਨ੍ਹਾਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ 48 ਘੰਟੇ ਦਾ ਸਮਾਂ ਦਿੱਤਾ ਹੈ

ਸ. ਡਿੰਪਾ ਨੇ ਦੱਸਿਆ ਕਿ  ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 50 ਤੋਂ ਵੱਧ ਛਾਪੇ ਮਾਰੇ ਗਏ ਹਨ ਤੇ ਹੁਣ ਤੱਕ 8 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਸ. ਡਿੰਪਾ ਨੇ ਭਰੋਸਾ ਦਿੱਤਾ ਕਿ ਇਸ ਵਿਚ ਸ਼ਾਮਿਲ ਸਾਰੇ ਦੋਸ਼ੀ ਫੜੇ ਜਾਣਗੇ ਅਤੇ ਉਨ੍ਹਾਂ ਦੀਆਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਟੀਆ ਕੰਮ ਕਰਨ ਦੀ ਜ਼ੁਰਅਤ ਨਾ ਕਰੇ ਇਸ ਦੌਰਾਨ ਗੁੱਸੇ ‘ਚ ਆਏ ਲੋਕਾਂ?ਨੇ ਧਰਨਾ ਲਾ ਕੇ ਵਿਰੋਧ ਵਜੋਂ ਨਾਅਰੇਬਾਜ਼ੀ ਕੀਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ