ਰਾਹੁਲ ਨੇ ਕੀਤੀ ਮਹਿਬੂਬਾ ਦੀ ਰਿਹਾਈ ਦੀ ਮੰਗ

Rahul

ਰਾਹੁਲ ਨੇ ਕੀਤੀ ਮਹਿਬੂਬਾ ਦੀ ਰਿਹਾਈ ਦੀ ਮੰਗ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਨੇਤਾ ਮਹਿਬੂਬਾ ਮੁਫਤੀ ਦੀ ਰਿਹਾਈ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ। ਗਾਂਧੀ ਨੇ ਐਤਵਾਰ ਨੂੰ ਟਵੀਟ ਕੀਤਾ, “ਜਦੋਂ ਭਾਰਤ ਸਰਕਾਰ ਨੇ ਗੈਰਕਾਨੂੰਨੀ ਢੰਗ ਨਾਲ ਰਾਜਨੇਤਾਵਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਭਾਰਤੀ ਲੋਕਤੰਤਰ ਨੂੰ ਹੋਰ ਨੁਕਸਾਨ ਹੋਇਆ। ਮਹਿਬੂਬਾ ਮੁਫਤੀ ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਸਹੀ ਸਮਾਂ ਹੈ।”

Amarnath Yatra Attack, Shame, Muslims, Mehbooba Mufti, CM J&K

ਕਾਂਗਰਸ ਨੇਤਾ ਪੀ ਚਿਦੰਬਰਮ ਸਣੇ ਕਈ ਹੋਰ ਨੇਤਾਵਾਂ ਨੇ ਸ਼੍ਰੀਮਤੀ ਮਹਿਬੂਬਾ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦੀ ਨਜ਼ਰਬੰਦੀ ਬਾਰੇ ਸਵਾਲ ਖੜੇ ਕੀਤੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ