803 ਵਿਅਕਤੀਆਂ ਦੀ ਹੋਈ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ 52 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 18 ਲੱਖ ਤੋਂ ਪਾਰ ਹੋ ਗਈ ਹੈ ਅਤੇ 803 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 39 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 52,050 ਵਿਅਕਤੀਆਂ ਦੇ ਪੀੜਤ ਹੋਣ ਨਾਲ ਮਰੀਜ਼ਾਂ ਦੀ ਗਿਣਤੀ 18,55,746 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 44,306 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 12,30,510 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ