ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, February 28, 2026
More
    Home ਇੱਕ ਨਜ਼ਰ ਵਿਸ਼ਵ ‘ਚ...

    ਵਿਸ਼ਵ ‘ਚ ਕੋਰੋਨਾ ਦੇ ਕੁੱਲ 1.82 ਕਰੋੜ ਮਾਮਲੇ

    Fight with Corona

    6.92 ਲੱਖ ਮੌਤਾਂ

    ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਕਹਿਰ ਨਾਲ ਵਿਸ਼ਵ ‘ਚ ਹੁਣ ਤੱਕ ਲਗਭਗ 1.82 ਕਰੋੜ ਲੋਕ ਪੀੜਤ ਹੋ ਚੁੱਕੇ ਹਨ ਤੇ ਕਰੀਬ 6.92 ਲੱਖ ਲੋਕਾਂ ਦੀ ਇਸ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ।

    ਕੋਵਿਡ-19 ਦੇ ਪੀੜਤਾਂ ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ‘ਚ ਹੋਈ ਮੌਤਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ, ਮੈਕਸਿਕੋ ਤੀਜੇ ਤੇ ਬ੍ਰਿਟੇਨ ਚੌਥੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਪੰਜਵੇਂ ਸਥਾਨ ‘ਤੇ ਹੈ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਦੀ ਗਿਣਤੀ 18,196261 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 691738 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਅਮਰੀਕਾ ‘ਚ ਕੋਰੋਨਾ ਨਾਲ ਹੁਣ ਤੱਕ 4712945 ਵਿਅਕਤੀ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ ਤੇ 155,398 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 2,733,677 ਲੋਕ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂÎਕਿ 94,104 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here