ਜ਼ਹਿਰੀਲੀ ਸ਼ਰਾਬ ਮਾਮਲੇ ਚ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਦਿੱਤਾ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ
ਗੁਰੂਹਰਸਹਾਏ (ਵਿਜੈ ਹਾਂਡਾ)। ਬੀਤੇ ਦਿਨੀਂ ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੁੱਚੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਪਰਦਰਸ਼ਨ ਕੀਤਾ ਗਿਆ ।
ਉਧਰ ਗੁਰੂਹਰਸਹਾਏ ਵਿਖੇ ਐਡਵੋਕੇਟ ਅਵਿਨਾਸ਼ ਗੁਪਤਾ ਇੰਚਾਰਜ ਆਈਟੀਸੈੱਲ ਭਾਜਪਾ ਯੁਵਾ ਮੋਰਚਾ ਪੰਜਾਬ ਤੇ ਭਾਜਪਾ ਜਿਲ੍ਹਾ ਜਨਰਲ ਸਕੱਤਰ ਅਮਨਦੀਪ ਮਿੰਟੂ ਗਿਰਧਰ ਸਮੇਤ ਹੋਰ ਆਗੂਆਂ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਫਾਰਮ ਹਾਉਸ ਦੇ ਬਾਹਰ ਧਰਨਾ ਪਰਦਰਸ਼ਨ ਕੀਤਾ ਗਿਆ । ਭਾਜਪਾ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਐੱਸਆਈਟੀ ਨਾਲ ਲੋਕਾਂ ਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ । ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਇਨਸਾਫ਼ ਨਾ ਮਿਲਿਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ