ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਕਮਰੇ ਦੀ ਛੱਤ ਡ...

    ਕਮਰੇ ਦੀ ਛੱਤ ਡਿੱਗੀ, ਤਿੰਨ ਜਣੇ ਹੋਏ ਜ਼ਖਮੀ

    ਕਮਰੇ ਦੀ ਛੱਤ ਡਿੱਗੀ, ਤਿੰਨ ਜਣੇ ਹੋਏ ਜ਼ਖਮੀ

    ਭੁੱਚੋ ਮੰਡੀ (ਗੁਰਜੀਤ) ਇੱਥੋਂ ਨੇੜਲੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਬਾਅਦ ਦੁਪਹਿਰ ਇਕ ਦਲਿਤ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਕਮਰੇ ਦੇ ਅੰਦਰ ਬੈਠੇ ਤਿੰਨ ਵਿਅਕਤੀ ਜ਼ਖਮੀ ਹੋ ਗਏ ਘਰ ਦਾ ਕਾਫੀ ਸਮਾਨ ਵੀ ਨੁਕਸਾਨਿਆ ਗਿਆ ਵੇਰਵਿਆਂ ਮੁਤਾਬਿਕ ਛੱਤ ਡਿੱਗਣ ਨਾਲ ਜਗਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਅਤੇ ਬੂਟਾ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋ ਇਲਾਵਾ ਕਮਰੇ ਵਿੱਚ ਪਿਆ ਫ਼ਰਿਜ,ਦੋ ਪੱਖੇ,ਕੂਲਰ,ਕੁਰਸੀਆਂ,ਭਾਡੇ ਅਤੇ ਹੋਰ ਘਰੇਲੂ ਸਮਾਨ ਨੁਕਸਾਨਿਆ ਗਿਆ। ਸੂਚਨਾ ਮਿਲਦੇ ਹੀ ਸਹਾਰਾ ਵੈਲਫੇਅਰ ਕਲੱਬ ਦੇ ਮੈਂਬਰ ਮੋਕੇ ਤੇ ਪੁੱਜੇ ਅਤੇ ਐਬਲੈਸ ਰਾਹੀ ਜੱਖਮੀਆ ਨੂੰ ਭੁੱਚੋ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਉਣ ਲਈ ਗਏ ਪਰ ਉਥੇ ਸਟਾਫ ਨਾ ਹੋਣ ਕਰਕਿ ਜ਼ਖਮੀਆਂ ਨੂੰ ਬਠਿੰਡਾ ਦੇ ਹਸਪਤਾਲ ਲੈ ਜਾਇਆ ਗਿਆ।

    ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਦੁਪਹਿਰ ਤੋ ਬਾਅਦ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾ ਲਈ ਕੋਈ ਇੰਤਜ਼ਾਮ ਨਾ ਹੋਣ ਕਰਕਿ ਭਾਰੀ ਪਰੇਸਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪਹਿਲਾ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here