53,879 ਮਰੀਜ਼ ਹੋਏ ਠੀਕ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ। ਦੂਜੇ ਪਾਸੇ ਪਹਿਲੀ ਵਾਰ 53 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਹਿਲੀ ਵਾਰ ਇੱਕ ਦਿਨ ‘ਚ ਸਭ ਤੋਂ ਵੱਧ 64,399 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਨ੍ਹਾਂ ਦੀ ਗਿਣਤੀ 21,53,011 ਹੋ ਗਈ ਹੈ। ਇਨ੍ਹਾਂ ‘ਚੋਂ 6,28,747 ਐਕਟਿਵ ਕੇਸ ਹਨ ਤੇ 14,80,885 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ‘ਚ ਕੋਰੋਨਾ ਨਾਲ ਹੁਣ ਤੱਕ 43,379 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ ਤਿੰਨ ਦਿਨਾਂ ਤੋਂ ਲਗਾਤਾਰ 61 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ