ਮੋਦੀ ਅਜ਼ਾਦੀ ਦਿਵਸ ‘ਤੇ ਲਾਲ ਕਿਲ੍ਹੇ ‘ਤੇ ਸੱਤਵੀਂ ਵਾਰ ਲਹਿਰਾਉਣਗੇ ਤਿਰੰਗਾ ਝੰਡਾ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣਗੇ ਤੇ ਦੇਸ਼ ਨੂੰ ਸੰਬੋਧਨ ਕਰਨਗੇ, ਜਿਸ ਦੇ ਨਾਲ ਹੀ ਉਹ ਸਭ ਤੋਂ ਵੱਧ ਵਾਰ ਅਜਿਹਾ ਕਰਨ ਵਾਲੇ ਪਹਿਲੇ ਗੈਰ ਕਾਂਗਰਸੀ ਪ੍ਰਧਾਨ ਮੰਤਰੀ ਹੋਣਗੇ।
ਮੋਦੀ ਨੇ ਪਹਿਲੀ ਵਾਰ 2014 ‘ਚ ਲਾਲ ਕਿਲ੍ਹੇ ‘ਤੇ ਕੌਮੀ ਝੰਡਾ ਲਹਿਰਾਇਆ ਸੀ ਤੇ ਪਿਛਲੇ ਸਾਲ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ‘ਚ ਛੇਵੀਂ ਵਾਰ ਤਿਰੰਗਾ ਲਹਿਰਾ ਕੇ ਭਾਜਪਾ ਸਰਕਾਰ ਦੇ ਪਹਿਲੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਾਬਰੀ ਕਰ ਲਈ ਸੀ। ਉਹ ਇਸ ਵਾਰ ਵਾਜਪਾਈ ਤੋਂ ਇੱਕ ਕਦਮ ਅੱਗੇ ਵਧ ਕੇ ਸੱਤਵੀਂ ਵਾਰ ਤਿਰੰਗਾ ਲਹਿਰਾਉਣਗੇ। ਸ੍ਰੀ ਅਟਲ ਬਿਹਾਰੀ ਵਾਪਜਾਈ ਨੇ 19 ਮਾਰਚ ਤੋਂ 22 ਮਈ 2004 ਦਰਮਿਆਨ ਛੇ ਵਾਰ ਤਿਰੰਗਾ ਲਹਿਰਾਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ