ਕਿਸਾਨਾਂ ਦੇ ਹਿੱਤਾਂ ਲਈ ਸਰਵਉਚ ਨਿੱਜੀ ਤੇ ਸਿਆਸੀ ਕੁਰਬਾਨੀ ਦੇਣ ਦਾ ਕੀਤਾ ਦਾਅਵਾ
ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਵਫਦ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਬਠਿੰਡਾ, (ਸੁਖਜੀਤ ਮਾਨ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤੇ ਇਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਨਿੱਜੀ ਅਤੇ ਸਿਆਸੀ ਕੁਰਬਾਨੀ ਦੇਣ ਲਈ ਤਿਆਰ ਹਨ ਬਾਦਲ ਅੱਜ ਸਵੇਰੇ ਉਹਨਾਂ ਦੀ ਰਿਹਾਇਸ਼ ‘ਤੇ ਆਏ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਫਦ ਨਾਲ ਗੱਲਬਾਤ ਕਰ ਰਹੇ ਸਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਘੱਟੋ ਘੱਟ ਸਮਰਥਨ ਮੁੱਲ ਵਿਵਸਥਾ ਅਤੇ ਯਕੀਨੀ ਮੰਡੀਕਰਣ ਹੋਵੇ ਜਾਂ ਫਿਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ
ਮੁਫਤ ਖੇਤੀਬਾੜੀ ਬਿਜਲੀ ਸਹੂਲਤ, ਜਿਸਨੂੰ ਉਹ ਅਤੇ ਉਹਨਾਂ ਦੀ ਪਾਰਟੀ ਕਦੇ ਵੀ ਮੌਜੂਦਾ ਵਿਵਸਥਾ ਨਾਲ ਛੇੜਖਾਨੀ ਕਰਨ ਜਾਂ ਫਿਰ ਕਿਸੇ ਨੂੰ ਪਹਿਲਾਂ ਹੀ ਕਸੂਤੀ ਫਸੀ ਕਿਸਾਨੀ ਨੂੰ ਬੇਲੋੜੇ ਵਿਚਾਰਾਂ ਨਾਲ ਲੁੱਟਣ ਦੀ ਆਗਿਆ ਨਹੀਂ ਦੇਵੇਗੀ ਉਹਨਾਂ ਕਿਹਾ ਕਿ ਜੇਕਰ ਘੱਟੋ ਘੱਟ ਸਮਰਥਨ ਮੁੱਲ ਅਤੇ ਮੁਫਤ ਬਿਜਲੀ ਦੀ ਇਹ ਵਿਵਸਥਾ ਖਤਮ ਕੀਤੀ ਗਈ ਜਾਂ ਇਸ ਨਾਲ ਛੇੜਖਾਨੀ ਕੀਤੀ ਗਈ ਤਾਂ ਫਿਰ ਉਹ ਖੁਦ ਕਿਸਾਨਾਂ ਦੀ ਅਗਵਾਈ ਕਰਨਗੇ
ਕੇਂਦਰੀ ਆਰਡੀਨੈਂਸਾਂ ਦੇ ਅਸਰ ਬਾਰੇ ਦੁਬਿਧਾ ਬਾਰੇ ਬਾਦਲ ਨੇ ਕਿਹਾ ਕਿ ਕਿਸਾਨਾਂ ਵਾਂਗ ਅਸੀਂ ਬਹੁਤ ਸਾਧਾਰਣ ਤੇ ਸਪਸ਼ਟ ਲੋਕ ਹਾਂ ਤੇ ਸਭ ਕੁਝ ਸੌਖੇ ਤੇ ਸਪਸ਼ਟ ਸ਼ਬਦਾਂ ਵਿੱਚ ਚਾਹੁੰਦੇ ਹਾਂ ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਭਾਰਤ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਦੇ ਨਾਲ ਯਕੀਨੀ ਮੰਡੀਕਰਣ ਜਾਂ ਪੰਜਾਬ ਵਿੱਚ ਮੁਫਤ ਬਿਜਲੀ ਦੀ ਸਹੂਲਤ ਨਾਲ ਕਿਸੇ ਵੀ ਕੀਮਤ ‘ਤੇ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਵਫਦ ਦੇ ਇੱਕ ਆਗੂ ਵੱਲੋਂ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੇ ਨਿੱਜੀ ਤੌਰ ‘ਤੇ ਵਾਰ ਵਾਰ ਅਤੇ ਚੰਗੀ ਤਰ੍ਹਾਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ
ਤਿੰਨੇ ਆਰਡੀਨੈਂਸ ਪੜ੍ਹੇ ਹਨ ਅਤੇ ਇਹਨਾਂ ਵਿੱਚ ਕਿਤੇ ਵੀ ਕੁਝ ਅਜਿਹਾ ਨਹੀਂ ਲਿਖਿਆ ਜਿਸਦਾ ਅਰਥ ਹੋਵੇ ਕਿ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਜਾਂ ਯਕੀਨੀ ਮੰਡੀਕਰਣ ਵਾਪਸ ਲਵੇਗੀ ਉਹਨਾਂ ਕਿਹਾ ਕਿ ਕਿਉਂਕਿ ਆਰਡੀਨੈਂਸਾਂ ਨੂੰ ਲੈ ਕੇ ਕੁਝ ਰੋਸ ਵਿਖਾਵੇ ਕੀਤੇ ਜਾ ਰਹੇ ਹਨ ਅਤੇ ਕੁਝ ਲੋਕ ਆਰਡੀਨੈਂਸਾਂ ਦੀ ਨਿਖੇਧੀ ਕਰ ਰਹੇ ਹਨ, ਇਸ ਲਈ ਉਹਨਾਂ ਨੇ ਇਹ ਮਾਮਲਾ ਭਾਰਤ ਸਰਕਾਰ ਕੋਲ ਚੁੱਕਿਆ ਹੈ ਤੇ ਇਸੇ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੇ ਇਕ ਜਾਂ ਦੋ ਵਾਰ ਨਹੀਂ ਬਲਕਿ ਕਈ ਵਾਰ ਸਪਸ਼ਟ ਤੌਰ ‘ਤੇ ਕਿਹਾ ਕਿ ਭਾਰਤ ਸਰਕਾਰ ਮੌਜੂਦਾ ਵਿਵਸਥਾ ਜਾਰੀ ਰੱਖੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ