(Encounter) ਮੁਕਾਬਲਾ ਹਾਲੇ ਜਾਰੀ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਬੁੱਧਵਾਰ ਸਵੇਰੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਹੋਏ (Encounter) ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਅੱਤਵਾਦੀ ਮਾਰਿਆ ਗਿਆ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਸੂਚਨਾ ਦੇ ਆਧਾਰ ‘ਤੇ ਕੌਮੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਮੰਗਲਵਾਰ ਦੇਰ ਸ਼ਾਮ ਪੁਲਵਾਮਾ ਦੇ ਕਮਰਾਜੀਪੋਰਾ ‘ਚ ਸਾਂਝੀ ਮੁਹਿੰਮ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ। ਸੁਰੱਖਿਆ ਬਲਾਂ ਨੇ ਪਿੰਡ ਜਾਣ ਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਤੋਂ ਬਾਅਦ ਤੈਅ ਇਲਾਕੇ ਵੱਲ ਵਧਣਾ ਸ਼ੁਰੂ ਕੀਤਾ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਜਵਾਨ ਦੇ ਗੋਲੀ ਵੱਜੀ। ਜਵਾਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਉੱਥੇ ਉਸ ਨੇ ਦਮ ਤੋੜ ਦਿੱਤਾ।
ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ
ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਭੱਜਣ ਨਾ ਇਸ ਲਈ ਨੇੜੇ-ਤੇੜੇ ਦੇ ਇਲਾਕਿਆਂ ‘ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ। ਅੱਜ ਸਵੇਰੇ ਦੀ ਪਹਿਲੀ ਕਿਰਨ ਦੇ ਨਾਲ ਹੀ ਸੁਰੱਖਿਆ ਬਲਾਂ ਨੂੰ ਮੁੜ (Encounter) ਅਭਿਆਨ ਸ਼ੁਰੂ ਕੀਤਾ ਤੇ ਉਨ੍ਹਾਂ ਦੀ ਕਾਰਵਾਈ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਇੱਕ ਪੁਲਿਸ ਬੁਲਾਰੇ ਨੇ ਅੱਤਵਾਦੀ ਦੀ ਮੌਤ ਦੀ ਪੁਸ਼ਟੀ ਕੀਤੀ ਤੇ ਦੱਸਿਆ ਕਿ ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ