214,985 ਨਵੇਂ ਮਾਮਲਿਆਂ ਦੀ ਪੁਸ਼ਟੀ
ਮਾਸੋਕ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਵਿਸ਼ਵ ਭਰ ‘ਚ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਦੇ 214,985 ਨਵੇਂ ਮਾਮਲਿਆਂ ਦੀ ਪੁਸ਼ਟੀ ਤੋਂ ਬਾਅਦ ਕੋਰੋਨਾ ਦੀ ਲਪੇਟ ‘ਚ ਆਏ ਵਿਅਕਤੀਆਂ ਦੀ ਗਿਣਤੀ ਦੋ ਕਰੋੜ ਨੂੰ ਪਾਰ ਕਰ ਗਈ ਹੈ।
ਡਬਲਯੂਐਚਓ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਸ਼ਵ ‘ਚ ਹੁਣ ਤੱਕ 20,162,474 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ ਤੇ ਇਸ ਦੌਰਾਨ 4,835 ਕੋਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 737,417 ‘ਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਡਬਲਯੂਐਚਓ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਵਿਸ਼ਵ ਮਹਾਂਮਾਰੀ ਐਲਾਨ ਕੀਤਾ ਸੀ। ਕੋਰੋਨਾ ਵਾਇਰਸ ਨਾਲ ਵਿਸ਼ਵ ‘ਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਦੋਂਕਿ ਦੂਜੇ ‘ਤੇ ਬ੍ਰਾਜੀਲ ਤੇ ਤੀਜੇ ‘ਤੇ ਭਾਰਤ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ