ਅਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਲਹਿਰਾਇਆ ਖਾਲਿਸਤਾਨ ਦਾ ਝੰਡਾ
ਮੋਗਾ। ਅਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਜ਼ਿਲ੍ਹਾ ਮੋਗਾ ‘ਚ ਬੀਤੀ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ‘ਤੇ ਕਿਸੇ ਨੇ ਤਿਰੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦਿਆਂ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ।
ਇਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਖੁਫ਼ੀਆ ਤੰਤਰ ‘ਤੇ ਵੀ ਸਵਾਲੀਆਂ ਨਿਸ਼ਾਨ ਲੱਗ ਗਿਆ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਸ ਘਿਨੌਣੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਹਰਮਨਵੀਰ ਸਿੰਘ ਗਿੱਲ ਨੇ ਮੌਕੇ ‘ਤੇ ਪਹੁੰਚ ਮਾਮਲੇ ਦੀ ਜਾਣਕਾਰੀ ਲਈ ਹੈ। ਦੱਸ ਦਈਏ ਕਿ ਸਿੱਖ ਫਾਰ ਜਸਟਿਸ ਤੇ ਅੱਤਵਾਦੀ ਜਥੇਬੰਦੀਆਂ ਦੀ 15 ਅਗਸਤ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੂਬਾ ਪੁਲਿਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਦਿੱਲੀ ‘ਚ ਝੰਡਾ ਲਹਿਰਾਉਣ ਨੂੰ ਲੈ ਕੇ ਐਸ. ਐਫ. ਜੇ. ਦੀਆਂ ਧਮਕੀਆਂ ਦੇ ਮੱਦੇਨਜ਼ਰ ਕੇਂਦਰ ਵੱਲੋਂ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ