ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਪੰਜਾਬ ਦੇ ਕੈਬਨ...

    ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ

    ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ

    ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਕਾਂਗੜ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਵਿਧਾਇਕ ਤੇ ਉਨ੍ਹਾਂ ਦਾ ਪਰਿਵਾਰ ਇਕਤਾਂਵਾਸ ਹੋ ਗਏ ਹਨ।

    ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕਾਂਗੜ 15 ਅਗਸਤ ਨੂੰ ਮਾਨਸਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਸੀ। ਅਜ਼ਾਦ ਦਿਵਸ ਸਮਾਗਮ ‘ਚ ਭਾਗ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਕੋਟੜਾ ਪਿੰਡ ਦੇ ਸਰਕਾਰੀ ਸਮਾਰਟ ਸਕੂਲ ਦੇ ਸਮਾਗਮ ‘ਚ ਵੀ ਹਿੱਸਾ ਲੈਣ ਪੁੱਜੇ ਸਨ। ਸਮਾਗਮ ਦੌਰਾਨ ਲੋਕਾਂ ਦੇ ਸੰਪਰਕ ‘ਚ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇਰ ਰਾਤ ਸ਼ਨਿੱਚਰਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ। ਉਨ੍ਹਾਂ ਨੇ ਆਪਣੇ ਨਾਲ ਸੰਪਰਕ ‘ਚ ਆਉਣ ਵਾਲੇ ਹਰ ਵਿਅਕਤੀ ਨੂੰ ਆਪਣਾ ਕੋਰੋਨਾ ਟੈਸਟ ਕਰਾਉਣ ਲਈ ਵੀ ਕਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ