ਪੈਟਰੋਲ ਦੀ ਕੀਮਤ ‘ਚ 47 ਦਿਨ ਬਾਅਦ ਵਾਧਾ
ਨਵੀਂ ਦਿੱਲੀ। ਪੈਟਰੋਲ ਦੀਆਂ ਕੀਮਤਾਂ ‘ਚ ਲਗਾਤਾਰ 47 ਦਿਨ ਲਗਾਤਾਰ ਬਦਲਾਅ ਰਹਿਣ ਤੋਂ ਬਾਅਦ ਐਤਵਾਰ ਨੂੰ ਵਾਧਾ ਹੋਇਆ ਹੈ ਜਦੋਂਕਿ ਡੀਜ਼ਲ ਦੀ ਕੀਮਤ ਲਗਾਤਾਰ 16 ਵੇਂ ਦਿਨ ਸਥਿਰ ਰਹੀ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਪੈਟਰੋਲ ਦੀ ਕੀਮਤ 14 ਪੈਸੇ ਚੜ੍ਹ ਕੇ 80.57 ਰੁਪਏ ਪ੍ਰਤੀ ਲੀਟਰ ਹੋ ਗਈ, 26 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚ ਪੱਧਰ ਹੈ। ਕੋਲਕਾਤਾ, ਮੁੰਬਈ ਤੇ ਚੇਨਈ ‘ਚ ਇਸ ਦੀ ਕੀਮਤ ਵੀ 12 ਪੈਸੇ ਦੇ ਵਾਧੇ ਨਾਲ ਕ੍ਰਮਵਾਰ 82.17 ਰੁਪਏ, 87.31 ਰੁਪਏ ਅਤੇ 83.75 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਸਾਲ 29 ਜੂਨ ਤੋਂ ਪਹਿਲੀ ਵਾਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਡੀਜ਼ਲ ਦੀ ਕੀਮਤ ਦਿੱਲੀ ਵਿਚ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ। ਇਸ ਦੀ ਕੀਮਤ ਕੋਲਕਾਤਾ ਵਿਚ 77.06 ਰੁਪਏ, ਚੇਨਈ ਵਿਚ 78.86 ਰੁਪਏ ਅਤੇ ਮੁੰਬਈ ਵਿਚ 80.11 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.