ਪੰਜਾਬ ਦੇ ਸਾਰੇ ਵਿਧਾਇਕਾਂ ਦਾ ਹੋਵੇਗਾ ਕੋਰੋਨਾ ਟੈਸਟ

ਸਟਾਫ ਸਣੇ ਪੱਤਰਕਾਰਾਂ ਨੂੰ ਵੀ ਕਰਵਾਉਣਾ ਪਏਗਾ ਟੈਸਟ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਦਾ 12ਵਾਂ ਸ਼ੈਸਨ 28 ਅਗਸਤ ਨੂੰ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਵਿਧਾਨ ਸਭਾ ਸਕੱਤਰੇਤ ਨੇ ਪੱਤਰ ਜਾਰੀ ਕੀਤਾ ਹੈ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕਰਾਉਣਾ ਜ਼ਰੂਰੀ ਹੋਵੇਗਾ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਜਾਰੀ ਕੀਤੀਆਂ ਹਦਾਇਤਾਂ ‘ਚ ਕਿਹਾ ਕਿ ਇਸ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਸਰਕਾਰ ਦੇ ਵਿਧਾਇਕ, ਅਫ਼ਸਰ ਤੇ ਮੁਲਾਜ਼ਮਾਂ ਲਈ ਕੋਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਨਾਲ ਹੋਣ ਜ਼ਰੂਰੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ 25 ਅਗਸਤ ਤੋਂ 27 ਅਗਸਤ ਤੱਕ ਪ੍ਰਾਪਤ ਕੋਰੋਨਾ ਨੈਗੇਟਿਵ ਦੀ ਟੈਸਟ ਰਿਪੋਰਟ ਹੋਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਹਨ੍ਹੇਰੀ ਚੱਲ ਰਹੀ ਹੈ ਤੇ ਇਸ ਨਾਲ ਹਰ ਰੋਜ਼ 1700 ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਇਸ ਦੀ ਚਪੇਟ ‘ਚ ਆ ਰਹੇ ਹਨ ਅਤੇ ਇਸ ਨਾਲ ਪੂਰੇ ਪੰਜਾਬ ‘ਚ 900 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.