ਠੀਕ ਹੋ ਚੁੱਕੇ ਮਰੀਜ਼ ਵਧ-ਚੜ੍ਹ ਕੇ ਪਲਾਜ਼ਮਾ ਦਾਨ ਕਰਨ : ਟਰੰਪ
ਵਾਸ਼ਿੰਗਟਨ। ਅਮਰੀਕਾ ਦੇ ਖੁਰਾਕ ਤੇ ਔਸ਼ਧੀ ਪ੍ਰਸ਼ਾਸਨ ਵਿਭਾਗ (ਐਫਡੀਏ) ਨੇ ਗੰਭੀਰ ਤੌਰ ‘ਤੇ ਬਿਮਾਰ ਕੋਰੋਨਾ ਵਾਇਰਸ (ਕੋਵਿਡ-19) ਦੇ ਮਰੀਜ਼ਾਂ ਦੇ ਇਲਾਜ ਲਈ ਐਮਰਜੈਂਸੀ ਸਥਿਤੀ ‘ਚ ਪਲਾਜ਼ਮਾ ਥੈਰੇਪੀ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਵਾਈਟ ਹਾਊਸ ‘ਚ ਇੱਕ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਟਰੰਪ ਨੇ ਕਿਹਾ, ”ਮੈਂ ਕਾਫ਼ੀ ਲੰਮੇ ਸਮੇਂ ਤੋਂ ਪਲਾਜ਼ਮਾ ਥੈਰੇਪੀ ਨੂੰ ਮਨਜ਼ੂਰੀ ਦਿਵਾਉਣ ਲਈ ਕੰਮ ਕਰ ਰਿਹਾ ਸੀ। ਚੀਨੀ ਵਾਇਰਸ ਖਿਲਾਫ਼ ਸਾਡੀ ਜੰਗ ਸਬੰਧੀ ਮੈਨੂੰ ਇਹ ਇਤਿਹਾਸਕ ਐਲਾਨ ਕਰਦਿਆਂ ਅੱਜ ਕਾਫ਼ੀ ਖੁਸ਼ੀ ਹੋ ਰਹੀ ਹੈ। ਇਸ ਨਾਲ ਕਈ ਲੋਕਾਂ ਦੀ ਜ਼ਿੰਦਗੀ ਬਚਾਈ ਜਾਵੇਗੀ।” ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੋਧ ‘ਚ ਇਹ ਪਾਇਆ ਗਿਆ ਹੈ ਕਿ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਦੇ ਮਰੀਜ਼ਾਂ ‘ਚ ਮ੍ਰਿਤਕ ਦਰ ਨੂੰ 35 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਟਰੰਪ ਨੇ ਕੋਰੋਨਾ ਬਿਮਾਰੀ ਤੋਂ ਠੀਕ ਹੋ ਚੁੱਕੇ ਮਰੀਜ਼ਾਂ ਨੂੰ ਵਧ-ਚੜ੍ਹ ਕੇ ਪਲਾਜ਼ਮਾ ਦਾਨ ਕਰਨ ਦੀ ਵੀ ਅਪੀਲ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.