ਕੋਰੋਨਾ ਦੇ ਰਿਕਾਰਡ 66,550 ਮਰੀਜ਼ ਹੋਏ ਠੀਕ

Corona Active

ਕੋਰੋਨਾ ਦੇ 60,975 ਨਵੇਂ ਮਾਮਲੇ ਮਿਲੇ, 848 ਵਿਅਕਤੀਆਂ ਦੀ ਮੌਤਾਂ

ਸਰਗਰਮ ਮਾਮਲੇ ਹੋਏ ਘੱਟ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਪਹਿਲੀ ਵਾਰ ਇੱਕ ਦਿਨ ‘ਚ 66 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ ਤੇ ਇਸ ਦੇ ਮੁਕਾਬਲੇ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਰਹਿਣ ਨਾਲ ਸਰਗਰਮ ਮਾਮਲਿਆਂ ‘ਚ ਛੇ ਹਜ਼ਾਰ ਤੋਂ ਵੱਧ ਦੀ ਕਮੀ ਆਈ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਰਿਕਾਰਡ 66,550 ਮਰੀਜ਼ ਠੀਕ ਹੋਏ ਹਨ। ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 24,04,585 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ 60,975 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਰਗਰਮ ਮਾਮਲਿਆਂ ‘ਚ 6,423 ਦੀ ਕਮੀ ਆਈ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31,67,324 ਹੋ ਗਈ ਹੈ ਤੇ ਸਰਗਰਮ ਮਾਮਲੇ 7,04,348 ਹੋ ਗਏ ਹਨ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ 848 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 58,390 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 22.24 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 75.92 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.84 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.