ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 2 ਦਿਨਾਂ ਤੱਕ ਰੋਕ
ਮੋਹਾਲੀ, (ਕੁਲਵੰਤ ਕੋਟਲੀ)|ਬਹੁਚਰਚਿਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਉਤੇ ਦੋ ਦਿਨਾਂ ਲਈ ਰੋਕ ਲੱਗ ਦਿੱਤੀ|
ਮੁਹਾਲੀ ਮਾਣਯੋਗ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ, ਉਹਨਾਂ ਦੀ ਗਿਫਤਾਰੀ ਉਤੇ 27 ਅਗਸਤ ਤੱਕ ਰੋਕ ਲਗਾ ਦਿੱਤੀ ਹੈ| ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਬੀਤੀ ਦਿਨੀਂ ਅਦਾਲਤ ਵੱਲੋਂ ਸੁਮੇਧ ਸੈਣੀ ਖਿਲਾਫ ਧਾਰਾ 302 ਸ਼ਾਮਲ ਕਰਨ ਦੀ ਆਗਿਆ ਦੇ ਦਿੱਤੀ ਸੀ| ਮਾਨਯੋਗ ਅਦਾਲਤ ਕਿਹਾ ਗਿਆ ਸੀ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਤਿੰਨ ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਵੇ|
ਇਸ ਮਾਮਲੇ ਵਿੱਚ ਧਾਰਾ 302 ਸ਼ਾਮਲ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਡੀ ਜੀ ਪੀ ਨੂੰ ਗ੍ਰਿਫਤਾਰੀ ਸੰਬੰਧੀ ਤਿੰਨ ਦਿਨਾਂ ਦਾ ਅਗਾਊ ਨੋਟਿਸ ਦਿੱਤਾ ਗਿਆ ਸੀ, ਜਿਸਤੋਂ ਬਾਅਦ ਪਹਿਲਾਂ ਤੋਂ ਹੀ ਅੰਤਰਿਮ ਜਮਾਨਤ ਉਤੇ ਚਲ ਰਹੇ ਸਾਬਕਾ ਡੀ ਜੀ ਪੀ ਵਲੋਂ ਮੁਹਾਲੀ ਦੀ ਅਦਾਲਤ ਵਿੱਚ ਅਰਜੀ ਦਾਖਿਲ ਕਰਕੇ ਗ੍ਰਿਫਤਾਰੀ ਉਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ| ਇਸ ਸਬੰਧੀ ਅੱਜ ਮੁਹਾਲੀ ਦੀ ਅਦਾਲਤ ਵਲੋਂ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਡੀ ਜੀ ਪੀ ਸੈਣੀ ਦੀ ਗ੍ਰਿਫਤਾਰੀ ਉਤੇ 27 ਅਗਸਤ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ|
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.