ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪਹਿਲੀ ਵਾਰ ਕੋਰ...

    ਪਹਿਲੀ ਵਾਰ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਮਾਮਲੇ

    Corona India

    ਪਹਿਲੀ ਵਾਰ ਕੋਰੋਨਾ ਦੇ 75 ਹਜ਼ਾਰ ਤੋਂ ਵੱਧ ਨਵੇਂ ਮਾਮਲੇ
    1023 ਵਿਅਕਤੀਆਂ ਦੀ ਹੋਈ ਮੌਤ

    • ਸਰਗਰਮ ਮਾਮਲਿਆਂ ‘ਚ ਵੱਡਾ ਵਾਧਾ

    ਨਵੀਂ ਦਿੱਲੀ। ਦੇਸ਼ ‘ਚ ਪਹਿਲੀ ਵਾਰ ਕੋਰੋਨਾ ਦੇ ਇੱਕ ਦਿਨ ‘ਚ 75 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪੀੜਤਾਂ ਦੀ ਗਿਣਤੀ 33 ਲੱਖ ਤੋਂ ਪਾਰ ਹੋ ਗਈ ਹੈ ਤੇ ਇਸ ਦੌਰਾਨ ਠੀਕ ਹੋਣ ਵਾਲਿਆਂ ਦੀ ਗਿਣਤੀ ਘੱਟ ਰਹਿਣ ਨਾਲ ਸਰਗਰਮ ਮਾਮਲੇ 18 ਹਜ਼ਾਰ ਤੋਂ ਵੱਧ ਵਧ ਗਏ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਪੀੜਤ ਦੇ 75,760 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾ 33,10,235 ਹੋ ਗਿਆ।

    Corona

    ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਇਹ ਹੋਇਆ ਰਿਕਾਰਡ ਵਾਧਾ ਦੁਨੀਆ ਦੇ ਕਿਸੇ ਵੀ ਦੇਸ਼ ‘ਚ ਇੱਕ ਦਿਨ ‘ਚ ਦਰਜ ਕੀਤਾ ਗਿਆ ਤੀਜਾ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਪਹਿਲਾਂ ਅਮਰੀਕਾ ‘ਚ 17 ਜੁਲਾਈ ਨੂੰ 76,930 ਤੇ 25 ਜੁਲਾਈ ਨੂੰ 78,427 ਮਾਮਲੇ ਸਾਹਮਣੇ ਆਏ ਸਨ ਜਦੋਂਕਿ ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਸਭ ਤੋਂ ਵੱਡਾ ਉੱਛਾਲ 22 ਅਗਸਤ ਨੂੰ ਦਰਜ ਕੀਤਾ ਗਿਆ ਸੀ। ਉਸ ਦਿਨ ਭਾਰਤ ‘ਚ 70,488 ਵਿਅਕਤੀਆਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ਿਟਿਵ ਆਇਆ ਸੀ।

    24 ਘੰਟਿਆਂ ਦੌਰਾਨ 56,013 ਮਰੀਜ਼ ਠੀਕ ਹੋਏ

    ਪਿਛਲੇ 24 ਘੰਟਿਆਂ ਦੌਰਾਨ 56,013 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,23,772 ਹੋ ਗਈ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲਿਆਂ ‘ਚ 18724 ਦਾ ਵਾਧਾ ਹੋਇਆ ਹੈ ਤੇ ਇਨ੍ਹਾਂ ਦੀ ਗਿਣਤੀ 7,25,991 ਹੋ ਗਈ ਹੈ। ਦੇਸ਼ ਦੇ ਸਿਰਫ਼ ਅੱਠ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਤੇ ਇਸ ਮਿਆਦ ‘ਚ 1023 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਗਿਣਤੀ 60.472 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 21.93 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 76.24 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.83 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.